15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਮਿੰਦਰ ਝੋਟਾ ਕਤਲ ਮਾਮਲਾ: ਹਾਈਵੇ ਜਾਮ ਕਰਕੇ ਰੋਸ ਧਰਨਾ ਦੇ ਰਹੇ ਜਥੇਬੰਦੀਆਂ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਫਾਜ਼ਿਲਕਾ, (ਬਲਜੀਤ ਸਿੰਘ)- ਪਰਮਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦੀ ਦਿੱਤੀ ਗਈ ਕਾਲ ਦੇ ਤਹਿਤ ਅੱਜ ਫਾਜ਼ਿਲਕਾ ਵਿੱਚ ਵੀ ਬੰਦ ਦਾ ਰਲਿਆ-ਮਿਲਿਆ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਬਾਜ਼ਾਰ ਬੰਦ ਰਹੇ, ਜਦਕਿ ਕੁਝ ਜਥੇਬੰਦੀਆਂ ਵੱਲੋਂ ਹਾਈਵੇਅ ਬੰਦ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 15-10-2026

ਫਾਜ਼ਿਲਕਾ, (ਬਲਜੀਤ ਸਿੰਘ)- ਪਰਮਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦੀ ਦਿੱਤੀ ਗਈ ਕਾਲ ਦੇ ਤਹਿਤ ਅੱਜ ਫਾਜ਼ਿਲਕਾ ਵਿੱਚ ਵੀ ਬੰਦ ਦਾ ਰਲਿਆ-ਮਿਲਿਆ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਬਾਜ਼ਾਰ ਬੰਦ ਰਹੇ, ਜਦਕਿ ਕੁਝ ਜਥੇਬੰਦੀਆਂ ਵੱਲੋਂ ਹਾਈਵੇਅ ਬੰਦ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਸੀ।

ਇਸ ਦੌਰਾਨ ਫਾਜ਼ਿਲਕਾ ਪੁਲਿਸ ਵੱਲੋਂ ਹਾਈਵੇ ’ਤੇ ਧਰਨਾ ਦੇ ਰਹੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਉੱਥੋਂ ਹਟਾ ਕੇ ਹਿਰਾਸਤ ਵਿੱਚ ਲੈਣ ਅਤੇ ਥਾਣੇ ਲਿਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਡੀ ਐੱਸ ਪੀ ਬਲਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਕਿਸੇ ਵੀ ਜਥੇਬੰਦੀ ਜਾਂ ਸੰਸਥਾ ਦੇ ਆਗੂਆਂ ਨੂੰ ਹਾਈਵੇਅ ਬੰਦ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਈਵੇ ਬੰਦ ਹੋਣ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਡੀ ਐੱਸ ਪੀ ਨੇ ਇਹ ਵੀ ਦੱਸਿਆ ਕਿ ਫਾਜ਼ਿਲਕਾ ਦੇ ਬਾਜ਼ਾਰ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ। ਪੰਜਾਬ ਬੰਦ ਦੇ ਮੱਦੇਨਜ਼ਰ ਸ਼ਹਿਰ ਵਿੱਚ ਪੁਲਿਸ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ 'ਚ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਭੁਲੱਥ ਮੁਕੰਮਲ ਬੰਦ, ਬਾਜ਼ਾਰਾਂ ’ਚ ਪਸਰੀ ਸੁੰਨਸਾਨੀ
Ad Position 24