15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕੁੱਲਗੜ੍ਹੀ ਅਤੇ ਆਸ-ਪਾਸ ਦੇ ਖੇਤਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਕੁੱਲਗੜ੍ਹੀ (ਫਿਰੋਜ਼ਪੁਰ )15 ਅਕਤੂਬਰ (ਸੁਖਜਿੰਦਰ ਸਿੰਘ ਸੰਧੂ) ਨਸ਼ਿਆਂ ਦੀ ਨਾ-ਮੁਰਾਦ ਬਿਮਾਰੀ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟਾ ਦਾ ਮੈਡੀਕਲ ਮਾਫੀਆ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ,

Ad Position 21
No active advertisement
ਅਜੀਤ ਡੈਸਕ 15-10-2026

ਕੁੱਲਗੜ੍ਹੀ (ਫਿਰੋਜ਼ਪੁਰ )15 ਅਕਤੂਬਰ (ਸੁਖਜਿੰਦਰ ਸਿੰਘ ਸੰਧੂ) ਨਸ਼ਿਆਂ ਦੀ ਨਾ-ਮੁਰਾਦ ਬਿਮਾਰੀ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਲੜਾਈ ਲੜ ਰਹੇ ਪਰਮਿੰਦਰ ਸਿੰਘ ਝੋਟਾ ਦਾ ਮੈਡੀਕਲ ਮਾਫੀਆ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਨੂੰ ਲੈ ਕੇ ਪੰਜਾਬ ਭਰ ਵਿੱਚ ਰੋਸ ਦੀ ਲਹਿਰ ਹੈ।ਅੱਜ ਪੰਜਾਬ ਹਤੇਸ਼ੀ ਵੱਖ-ਵੱਖ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ, ਤਾਂ ਜੋ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਵਾਇਆ ਜਾ ਸਕੇ ਅਤੇ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸੱਦੇ 'ਤੇ ਅੱਜ ਕੁੱਲਗੜ੍ਹੀ ਅਤੇ ਆਸ-ਪਾਸ ਦੇ ਖੇਤਰ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਲੋਕਾਂ ਨੇ ਆਪ ਮੁਹਾਰੇ ਬਾਜ਼ਾਰ ਅਤੇ ਦੁਕਾਨਾਂ ਬੰਦ ਰੱਖੀਆਂ ਅਤੇ ਸੜਕ 'ਤੇ ਵੀ ਨਾ-ਮਾਤਰ ਆਵਾਜਾਈ ਵੇਖਣ ਨੂੰ ਮਿਲੀ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਰੋਸ ਵਜੋਂ ਭੋਗਪੁਰ ਮੁਕੰਮਲ ਬੰਦ, ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ ਅਗਲੀ ਖ਼ਬਰ ਥਾਣਾ ਸ਼ਹਿਰੀ-2 ਮਾਨਸਾ ਦੀ ਮੁਖੀ ਬੇਅੰਤ ਕੌਰ ਮੁਅੱਤਲ
Ad Position 24