15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਜਨਾਲਾ ਦੇ ਪਿੰਡ ਰੂੜੇਵਾਲ ਦੇ ਫੌਜੀ ਜਵਾਨ ਪ੍ਰਤਾਪ ਸਿੰਘ ਦੀ ਡਿਊਟੀ ਦੌਰਾਨ ਮੌਤ, ਮ੍ਰਿਤਕ ਦੇਹ ਪਿੰਡ ਪੁੱਜੀ

ਅਜਨਾਲਾ, ਗੱਗੋਮਾਹਲ, 15 ਅਕਤੂਬਰ ( ਗੁਰਪ੍ਰੀਤ ਸਿੰਘ ਢਿੱਲੋਂ/ ਬਲਵਿੰਦਰ ਸਿੰਘ ਸੰਧੂ)-ਅਜਨਾਲਾ ਦੇ ਸਰਹੱਦੀ ਪਿੰਡ ਰੂੜੇਵਾਲ ਨਾਲ ਸਬੰਧਤ ਫੌਜੀ ਜਵਾਨ ਪ੍ਰਤਾਪ ਸਿੰਘ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ’ਤੇ ਮਾਹੌਲ ਗ਼ਮਗੀਨ ਹੋ ਗਿਆ। ਆਪਣੇ ਲਾਡਲੇ ਦੀ ਮ੍ਰਿਤਕ ਦੇਹ ਦੇਖ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Ad Position 21
No active advertisement
ਅਜੀਤ ਡੈਸਕ 15-10-2026

ਅਜਨਾਲਾ, ਗੱਗੋਮਾਹਲ, 15 ਅਕਤੂਬਰ ( ਗੁਰਪ੍ਰੀਤ ਸਿੰਘ ਢਿੱਲੋਂ/ ਬਲਵਿੰਦਰ ਸਿੰਘ ਸੰਧੂ)-ਅਜਨਾਲਾ ਦੇ ਸਰਹੱਦੀ ਪਿੰਡ ਰੂੜੇਵਾਲ ਨਾਲ ਸਬੰਧਤ ਫੌਜੀ ਜਵਾਨ ਪ੍ਰਤਾਪ ਸਿੰਘ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ’ਤੇ ਮਾਹੌਲ ਗ਼ਮਗੀਨ ਹੋ ਗਿਆ। ਆਪਣੇ ਲਾਡਲੇ ਦੀ ਮ੍ਰਿਤਕ ਦੇਹ ਦੇਖ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਸਮੇਂ ਬਾਅਦ ਫੌਜੀ ਜਵਾਨ ਪ੍ਰਤਾਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁੱਖਜਿੰਦਰ ਸਿੰਘ ਸੁੱਖ ਔਜਲਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਤੋਂ ਇਲਾਵਾ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਪਹੁੰਚੀਆਂ ਹੋਈਆਂ ਹਨ ਜਿਨਾਂ ਵੱਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਕਸਬਾ ਰਮਦਾਸ ਤੇ ਗੱਗੋ ਮਾਹਲ ਸਮੇਤ ਪਿੰਡਾਂ ਅੰਦਰ ਬੰਦ ਦਾ ਵੱਡਾ ਅਸਰ ਅਗਲੀ ਖ਼ਬਰ ਪੰਜਾਬ ਬੰਦ ਦੀ ਕਾਲ ਨੂੰ ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਸਮਰਥਨ
Ad Position 24