15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੁਲਿਸ ਨੇ ਖੁੱਲ੍ਹਵਾਇਆ ਬੰਦ ਜਗਰਾਉੰ -ਰਾਏਕੋਟ ਰੋਡ

ਜਗਰਾਉੰ ( ਲੁਧਿਆਣਾ ) 15 ਅਕਤੂਬਰ ( ਕੁਲਦੀਪ ਸਿੰਘ ਲੋਹਟ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਜਗਰਾਉਂ-ਰਾਏਕੋਟ ਰੋਡ ’ਤੇ ਸਥਿਤ ਪਿੰਡ ਰੂਮੀ ਨੂੰ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 15-10-2026

ਜਗਰਾਉੰ ( ਲੁਧਿਆਣਾ ) 15 ਅਕਤੂਬਰ ( ਕੁਲਦੀਪ ਸਿੰਘ ਲੋਹਟ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਜਗਰਾਉਂ-ਰਾਏਕੋਟ ਰੋਡ ’ਤੇ ਸਥਿਤ ਪਿੰਡ ਰੂਮੀ ਨੂੰ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਅਤੇ ਰੋਸ ਪ੍ਰਦਰਸ਼ਨਕਾਰੀਆਂ ਨੇ ਸ਼ਾਂਤਮਈ ਧਰਨਾ ਲਾ ਕੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮਾਰਗ ਜਾਮ ਕੀਤੇ ਜਾਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਸੜਕ ਜਾਮ ਹੋਣ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਐੱਸ.ਐੱਚ.ਓ. ਸੁਖਵਿੰਦਰ ਸਿੰਘ ਦਿਓਲ ਅਤੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਮੌਕੇ ’ਤੇ ਪਹੁੰਚੇ। ਉਨ੍ਹਾਂ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਬੰਦ ਦੇ ਸੱਦੇ ਦਾ ਮਕਸਦ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣਾ ਸੀ, ਪਰ ਮੁੱਖ ਮਾਰਗ ਬੰਦ ਕਰਨ ਸਬੰਧੀ ਕੋਈ ਸੱਦਾ ਨਹੀਂ ਦਿੱਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਮੁਕੰਮਲ ਬੰਦ ਅਗਲੀ ਖ਼ਬਰ ਝੋਟਾ ਕਤਲ ਕੇਸ ’ਚ ਜੈਂਤੀਪੁਰ ਬਾਜ਼ਾਰ ਪੂਰਨ ਤੌਰ ਤੇ ਯੂਨੀਅਨ ਨੇ ਬੰਦ ਕਰਵਾਇਆ
Ad Position 24