ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਦਿੱਤੇ ਬੰਦ ਦੇ ਸੱਦੇ ਦਾ ਅਸਰ ਅੱਜ ਬਠਿੰਡਾ ਸ਼ਹਿਰ ਵਿੱਚ ਦੇਖਣ ਨੂੰ ਮਿਲਿਆ। ਸ਼ਹਿਰ ਦੇ ਵੱਡੀ ਗਿਣਤੀ ਮੁੱਖ ਬਾਜ਼ਾਰ ਬੰਦ ਰਹੇ, ਜਦਕਿ ਆਮ ਜਨਜੀਵਨ ਪੂਰੀ ਤਰ੍ਹਾਂ ਠੱਪ ਨਹੀਂ ਹੋਇਆ। ਬੰਦ ਦੌਰਾਨ ਕੁਝ ਨਿਹੰਗ ਸਿੰਘਾਂ ਵੱਲੋਂ ਬੱਸ ਅੱਡੇ ਦੇ ਅੱਗੇ ਜਾਮ ਲਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦੂਜੇ ਪਾਸੇ, ਸ਼ਹਿਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ।ਲੋਕ ਆਪਣੇ ਦੋਪਹੀਆ ਅਤੇ ਚੌਪਹੀਆ ਵਾਹਨਾਂ ’ਤੇ ਰੋਜ਼ਾਨਾ ਦੇ ਕੰਮਾਂ-ਕਾਰਾਂ ਅਤੇ ਹੋਰ ਰੁਝੇਵਿਆਂ ਲਈ ਆਉਂਦੇ-ਜਾਂਦੇ ਦਿਖਾਈ ਦਿੱਤੇ।ਹਾਲਾਂਕਿ, ਬੰਦ ਦੇ ਅਸਰ ਕਾਰਨ ਮੁੱਖ ਬੱਸ ਅੱਡੇ ’ਤੇ ਸਵਾਰੀਆਂ ਦੀ ਗਿਣਤੀ ਵੀ ਕਾਫ਼ੀ ਘੱਟ ਰਹੀ ਅਤੇ ਬੱਸ ਅੱਡਾ ਲਗਭਗ ਖਾਲੀ ਨਜ਼ਰ ਆਇਆ।
ਤਾਜ਼ਾ ਖ਼ਬਰਾਂ
Free
ਝੋਟਾ ਕਤਲ ਮਾਮਲੇ ’ਚ ਬੰਦ ਦੇ ਸੱਦੇ ਦਾ ਬਠਿੰਡਾ ’ਚ ਅਸਰ, ਮੁੱਖ ਬਾਜ਼ਾਰ ਰਹੇ ਬੰਦ
ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਦਿੱਤੇ ਬੰਦ ਦੇ ਸੱਦੇ ਦਾ ਅਸਰ ਅੱਜ ਬਠਿੰਡਾ ਸ਼ਹਿਰ ਵਿੱਚ ਦੇਖਣ ਨੂੰ ਮਿਲਿਆ। ਸ਼ਹਿਰ ਦੇ ਵੱਡੀ ਗਿਣਤੀ ਮੁੱਖ ਬਾਜ਼ਾਰ ਬੰਦ ਰਹੇ
ਅਜੀਤ ਡੈਸਕ
15-10-2026