15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੀ ਕਾਲ ਨੂੰ ਕੱਥੂਨੰਗਲ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਸਮਰਥਨ

ਕੱਥੂਨੰਗਲ 15 ਅਕਤੂਬਰ ( ਦਲਵਿੰਦਰ ਸਿੰਘ ਰੰਧਾਵਾ)- ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਕਸਬਾ ਕੱਥੂਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ।

Ad Position 21
No active advertisement
ਅਜੀਤ ਡੈਸਕ 15-10-2026

ਕੱਥੂਨੰਗਲ 15 ਅਕਤੂਬਰ (  ਦਲਵਿੰਦਰ ਸਿੰਘ ਰੰਧਾਵਾ)- ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਕਸਬਾ ਕੱਥੂਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਕਾਰਨ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਸੜਕਾਂ ਉੱਪਰ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਘੱਟ ਰਹੀ।

ਇਸ ਦੌਰਾਨ ਸਰਕਾਰੀ ਅਤੇ ਨਿੱਜੀ ਸਕੂਲ ਵੀ ਬੰਦ ਰਹੇ। ਬੰਦ ਦਾ ਅਸਰ ਵਪਾਰਕ ਅਦਾਰਿਆਂ ਅਤੇ ਆਮ ਜਨਜੀਵਨ ਉੱਪਰ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ।    ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ  ਹਲਕਾ ਇੰਚਾਰਜ ਮਜੀਠਾ ਭਾਈ ਨਾਥਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਸਬਾ ਕੱਥੂ ਨੰਗਲ ਵਿਖੇ ਪੈਦਲ ਮਾਰਚ ਕੱਢਿਆ ਗਿਆ ਅਤੇ ਜਿਹੜੀਆਂ ਇੱਕ ਦੁਕਾਨਾਂ ਖੁੱਲੀਆਂ ਸਨ ਉਹਨਾਂ ਨੂੰ ਵੀ ਪੂਰਨ ਤੌਰ ਤੇ ਬੰਦ ਕਰਵਾਇਆ ਗਿਆ  

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਚਲਦਿਆਂ ਮੌੜ ਮੰਡੀ ਦਾ ਰਾਮਨਗਰ ਚੌਂਕ ਜਾਮ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈਕੇ ਪਿੰਡ ਸੁਲਤਾਨਵਿੰਡ ਮੁਕੰਮਲ ਬੰਦ
Ad Position 24