15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੋਗਾ ਬਰਨਾਲਾ ਨੈਸ਼ਨਲ ਹਾਈਵੇ ਰੋਡ ’ਤੇ ਸਥਿਤ ਕਸਬਾ ਬੱਧਨੀ ਕਲਾ ਨੂੰ ਮੁਕੰਮਲ ਤੌਰ ’ਤੇ ਬੰਦ

ਮੋਗਾ ਬਰਨਾਲਾ ਨੈਸ਼ਨਲ ਹਾਈਵੇ ਰੋਡ ’ਤੇ ਸਥਿਤ ਕਸਬਾ ਬੱਧਨੀ ਕਲਾ ਨੂੰ ਮੁਕੰਮਲ ਤੌਰ ’ਤੇ ਬੰਦ

Ad Position 21
No active advertisement
ਅਜੀਤ ਡੈਸਕ 15-10-2026

ਬੱਧਨੀ ਕਲਾਂ, 15 ਅਕਤੂਬਰ ( ਸੰਜੀਵ ਕੋਛੜ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇ ਰੋਡ ’ਤੇ ਸਥਿਤ ਕਸਬਾ ਬੱਧਨੀ ਕਲਾ ਨੂੰ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਅਤੇ ਰੋਸ ਪ੍ਰਦਰਸ਼ਨਕਾਰੀਆਂ ਨੇ ਸ਼ਾਂਤਮਈ ਧਰਨਾ ਲਾ ਕੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮਾਰਗ ਜਾਮ ਕੀਤੇ ਜਾਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਸੜਕ ਜਾਮ ਹੋਣ ਦੀ ਸੂਚਨਾ ਮਿਲਣ ਤੇ ਐਸ ਪੀ ਗੁਰਸ਼ਰਨਜੀਤ ਸਿੰਘ ਸੰਧੂ, ਡੀ ਐਸ ਪੀ ਸਤਵੰਤ ਸਿੰਘ ਬੈਂਸ ਸਮੇਤ ਵੱਡੀ ਗਿਣਤੀ ਚ ਪੁਲਿਸ ਫੋਰਸ ਨੂੰ ਨਾਲ ਲੈ ਕੇ ਮੌਕੇ ਤੇ ਪਹੁੰਚੇ ਅਤੇ ਉਹਨਾਂ ਪ੍ਰਦਰਸ਼ਨਕਾਰੀਆਂ ਨੂੰ ਹਾਈਵੇ ਦਾ ਇੱਕ ਪਾਸਾ ਖਾਲੀ ਕਰ ਕੇ  ਸੜਕ ਤੇ ਟਰੈਫਿਕ ਨੂੰ ਨਿਰ  ਵਿਘਨ ਚੱਲਣ ਲਈ ਆਖਿਆ ਤਾਂ ਜਥੇਬੰਦੀਆਂ ਦੇ ਆਗੂਆਂ ਨੇ ਕੁਝ ਸਮਾਂ ਮੀਟਿੰਗ ਕਰਨ ਉਪਰੰਤ ਸੜਕ ਨੂੰ ਇੱਕ ਪਾਸਿਓਂ ਖਾਲੀ ਕਰ ਦਿੱਤਾ ਪਰ ਦੂਸਰੇ ਪਾਸੇ ਧਰਨਾ ਉਸੇ ਤਰ੍ਹਾਂ ਜਾਰੀ ਰਿਹਾ । ਉਨ੍ਹਾਂ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਬੰਦ ਦੇ ਸੱਦੇ ਦਾ ਮਕਸਦ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣਾ ਸੀ, ਪਰ ਮੁੱਖ ਮਾਰਗ ਬੰਦ ਕਰਨ ਸਬੰਧੀ ਕੋਈ ਸੱਦਾ ਨਹੀਂ ਦਿੱਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਕਸਬਾ ਮਹਿਤਾ ਚੌਕ ਮੁਕੰਮਲ ਤੌਰ ਤੇ ਬੰਦ ਅਗਲੀ ਖ਼ਬਰ ਵਡਾਲਾ ਗ੍ਰੰਥੀਆਂ ਵਿਖੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਬਟਾਲਾ-ਕਾਦੀਆਂ ਰੋਡ ’ਤੇ ਪੱਕਾ ਨਾਕਾ ਲਾ ਕੇ ਆਵਾਜਾ...
Ad Position 24