15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਝੋਟਾ ਕਤਲ ਦੇ ਰੋਸ 'ਚ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ 'ਚ ਮਿਲਿਆ ਭਰਵਾਂ ਹੁੰਗਾਰਾ

ਕਪੂਰਥਲਾ, 15 ਅਕਤੂਬਰ (ਅਮਰਜੀਤ ਕੋਮਲ) - ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ...

Ad Position 21
No active advertisement
ਅਜੀਤ ਡੈਸਕ 15-10-2026

ਕਪੂਰਥਲਾ, 15 ਅਕਤੂਬਰ (ਅਮਰਜੀਤ ਕੋਮਲ) - ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ  ਕਪੂਰਥਲਾ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੌਰਾਨ ਸ਼ਹਿਰ ਦੇ ਸਾਰੇ ਬਾਜ਼ਾਰ, ਕਾਰੋਬਾਰੀ ਅਦਾਰੇ, ਪ੍ਰਾਈਵੇਟ ਸਕੂਲ, ਬੈਂਕ ਬੰਦ ਰਹੇ। ਬੰਦ ਦੌਰਾਨ ਕੇਵਲ ਦਵਾਈ ਦੀਆਂ ਦੁਕਾਨਾਂ ਤੇ ਹਸਪਤਾਲ ਹੀ ਖੁੱਲ੍ਹੇ ਰਹੇ। ਇਸੇ ਤਰ੍ਹਾਂ ਸਰਕਾਰੀ ਤੇ ਨਿੱਜੀ ਬੱਸ ਸੇਵਾ ਵੀ ਬੰਦ ਰਹੀ। ਇਸੇ ਦੌਰਾਨ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰ ਜਥੇਬੰਦੀਆਂ ਵਲੋਂ ਬੰਦ ਦੇ ਸਮਰਥਨ ਵਿਚ ਸ਼ਹੀਦ ਭਗਤ ਸਿੰਘ ਚੌਂਕ ਵਿਚ ਸਵੇਰੇ ਸਾਢੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਧਰਨਾ ਦਿੱਤਾ ਗਿਆ । ਰੋਹ ਵਿਚ ਆਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਮਾਮਲੇ ਦੀ ਜਾਂਚ ਕਰਵਾ ਕੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫਲਾਪ ਹੋਈ ਹੈ ਤੇ ਅੱਜ ਵੀ ਪੰਜਾਬ ਵਿਚ ਨਸ਼ਿਆਂ ਦਾ ਬੋਲਬਾਲਾ ਹੈ  ।  ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਨੂੰ  ਜ਼ਿੰਮੇਵਾਰ ਠਹਿਰਾਇਆ ਤੇ ਮੰਗ ਕੀਤੀ ਕਿ ਇਸ ਘਟਨਾ ਨੂੰ  ਮੁੱਖ ਰੱਖਦਿਆਂ ਮੁੱਖ ਮੰਤਰੀ ਤੇ ਡੀ.ਜੀ.ਪੀ. ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ | ਇਸੇ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਤੇ ਬਲਾਕ ਪ੍ਰਧਾਨ ਬਖ਼ਸ਼ੀਸ਼ ਸਿੰਘ ਮਜ਼ਾਦਪੁਰ ਦੀ ਅਗਵਾਈ ਵਿਚ ਕਿਸਾਨਾਂ ਨੇ ਭਵਾਨੀਪੁਰ ਬੱਸ ਅੱਡੇ 'ਤੇ ਧਰਨਾ ਦਿੱਤਾ ਤੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਚ ਸ਼ਾਮਲ ਦੋਸ਼ੀਆਂ ਨੂੰ  ਸਖ਼ਤ ਸਜ਼ਾ ਦਿੱਤੀ ਜਾਵੇ | ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸ਼ਾਲੀਮਾਰ ਬਾਗ ਕਪੂਰਥਲਾ ਤੋਂ ਰੋਸ ਮਾਰਚ ਕੱਢਿਆ ਗਿਆ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੀ ਹੁੰਦਾ ਹੋਇਆ ਬੱਸ ਸਟੈਂਡ ਪੁੱਜਾ, ਜਿੱਥੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ  ਇਨਸਾਫ਼ ਦਿਵਾਇਆ ਜਾਵੇ | ਇੱਥੇ ਵਰਨਣਯੋਗ ਹੈ ਕਿ ਬੰਦ ਉਪਰੰਤ ਸ਼ਾਮ 5 ਵਜੇ ਸ਼ਹਿਰ ਦੇ ਬਾਜ਼ਾਰ ਮੁੜ ਖੁੱਲ ਗਏ ਤੇ ਲੋਕਾਂ ਦੀ ਚਹਿਲ ਪਹਿਲ ਸ਼ੁਰੂ ਹੋ ਗਈ |

Ad Position 22
No active advertisement
ਪਿਛਲੀ ਖ਼ਬਰ ਆਸਮਾਨ 'ਚੋ ਵਰ੍ਹੀ ਆਫ਼ਤ ਨੇ ਉਡਾਈਆਂ ਨੀਂਦਾਂ ਅਗਲੀ ਖ਼ਬਰ ਪਰਵਿੰਦਰ ਝੋਟਾ ਹੱਤਿਆਕਾਂਡ ਦਾ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ 7 ਦਿਨਾਂ ਲਈ ਪੁਲਿਸ ਰਿਮਾਂਡ ’ਤੇ
Ad Position 24