15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਿਆਸਤਦਾਨਾਂ ਤੇ ਪੁਲਿਸ ਦਰਮਿਆਨ ਗੰਢਤੁੱਪ ਵਿਰੁੱਧ ਕਾਰਵਾਈ ਕਰ ਕੇ ਨਸ਼ਾ ਮਾਫੀਆ ਨੂੰ ਖ਼ਤਮ ਕਰੋ - ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 15 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸਿਆਸਤਦਾਨਾਂ ਤੇ ਪੁਲਿਸ...

Ad Position 21
No active advertisement
ਅਜੀਤ ਡੈਸਕ 15-10-2026

ਚੰਡੀਗੜ੍ਹ, 15 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ  ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸਿਆਸਤਦਾਨਾਂ ਤੇ ਪੁਲਿਸ ਦਰਮਿਆਨ ਗੰਢ ਤੁੱਪ ਦੇ ਖ਼ਿਲਾਫ਼ ਕਾਰਵਾਈ ਕਰ ਕੇ ਨਸ਼ਾ ਮਾਫੀਆ ਦੇ ਖ਼ਤਮ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਨੂੰ ਨਸ਼ਾ ਤਸਕਰੀ ਨੂੰ ਨਕੇਲ ਪਾਉਣ ਵਿਚ ਅਸਫਲਤਾ ਲਈ ਅਸਤੀਫਾ ਦੇਣਾ ਚਾਹੀਦਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਠਿੰਡਾ ਦੀ ਸੰਸਦ ਮੈਂਬਰ ਨੇ ਕਿਹਾ ਕਿ ਮਾਨਸਾ ਵਿਚ ਮੈਡੀਕਲ ਸਟੋਰ ਰਾਹੀਂ ਨਸ਼ਾ ਤਸਕਰੀ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪੰਜਾਬੀ ਬਹੁਤ ਭਾਰੀ ਮਨ ਨਾਲ ਵਿਰੋਧ ਕਰ ਰਹੇ ਹਨ, ਪਰ ਆਪ ਸਰਕਾਰ ’ਤੇ ਕੋਈ ਅਸਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ’ਤੇ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰਨ ਜਾਂ ਫਿਰ ਡੀ.ਐਸ.ਪੀ. ਤੇ ਐਸ.ਐਸ.ਪੀ. ਜਿਨ੍ਹਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ, ਦੀ ਪੁਸ਼ਤ ਪਨਾਹੀ ਦੇ ਦੋਸ਼ ਲੱਗੇ ਹਨ।
ਬੀਬਾ ਬਾਦਲ ਨੇ ਕਿਹਾ ਕਿ ਪੀੜਤ ਪਰਿਵਾਰ ਦੀ ਝੋਟਾ ਦੇ ਕਤਲ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਸਮੇਤ ਹਰ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।  ਉਨ੍ਹਾਂ ਕਿਹਾ ਕਿ ਸਰਕਾਰ ਹਾਲੇ ਤੱਕ ਇਹ ਨਹੀਂ ਦੱਸ ਸਕੀ ਕਿ ਮਾਨਸਾ ਦੇ ਐਸ.ਐਸ.ਪੀ. ਨੇ 2024 ਵਿਚ ਕਾਤਲ ਅਸ਼ਵਨੀ ਕੁਮਾਰ ਨੂੰ ਪਿਸਤੌਲ ਦਾ ਲਾਇਸੰਸ ਕਿਵੇਂ ਦਿੱਤਾ ਜਦੋਂ ਕਿ ਉਸਦੇ ਮੈਡੀਕਲ ਸਟੋਰ ’ਤੇ 10 ਵਾਰ ਛਾਪੇ ਵੱਜੇ ਤੇ ਉਸਨੂੰ 2023 ਵਿਚ ਗੈਰ ਕਾਨੂੰਨੀ ਨਸ਼ੇ ਵੇਚਣ ਲਈ ਜੇਲ੍ਹ ਵੀ ਭੇਜਿਆ ਗਿਆ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮਾਨਸਾ ਦੇ ਡਰੱਗ ਇੰਸਪੈਕਟਰ ਅਤੇ ਹੋਰ ਅਧਿਕਾਰੀ ਜੋ ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਅਸ਼ਵਨੀ ਕੁਮਾਰ ਦੇ ਖ਼ਿਲਾਫ਼ ਕਾਰਵਾਈ ਵਿਚ ਨਾਕਾਮ ਰਹੇ, ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ  ਅਜਿਹਾ ਜਾਪਦਾ ਹੈ ਕਿ ਮੈਡੀਕਲ ਸਟੋਰ ਤੋਂ ਡਰੱਗ ਇੰਸਪੈਕਟਰ, ਪੁਲਿਸ ਤੇ ਸਥਾਨਕ ਵਿਧਾਇਕ ਦੀ ਨੱਕ ਹੇਠ ਨਸ਼ਾ ਵਿਕ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਖ਼ਿਲਾਫ਼ ਕਾਰਵਾਈ ਜ਼ਰੂਰਤ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿਚ ਐਸ.ਐਚ.ਓ. ਨੂੰ ਸਸਪੈਂਡ ਕਰਨਾ ਸਿਰਫ ਅੱਖਾਂ ਪੂੰਛਣ ਵਾਲੀ ਕਾਰਵਾਈ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਜਿਸਨੇ ਝੋਟਾ ਦੇ ਪਿਤਾ ਭੀਮ ਸਿੰਘ ਦੀ ਅਪੀਲ ’ਤੇ ਪੰਜਾਬ ਬੰਦ ਦੀ ਹਮਾਇਤ ਕੀਤੀ, ਨੇ ਕਿਹਾ ਕਿ ਉਹ ਦੁਖੀ ਪਿਤਾ ਦੀਆਂ ਸਾਰੀਆਂ ਮੰਗਾ ਚੁੱਕੇਗਾ ਤੇ ਪੰਜਾਬੀਆਂ ਨਾਲ ਡੱਟ ਕੇ ਖੜ੍ਹਾ ਹੋਵੇਗਾ ਜੋ ਹਮੇਸ਼ਾ ਰੋਜ਼ਾਨਾ ਆਧਾਰ ’ਤੇ ਨਸ਼ਿਆਂ ਦੀ ਬੁਰਾਈ ਖਿਲਾਫ ਲੜਾਈ ਵਿਚ ਡੱਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ  ਕਿ ਅਕਾਲੀ ਦਲ ਨੇ ਮਾਈ ਭਾਗੋ ਦੀ ਫ਼ੌਜ ਖੜ੍ਹੀ ਕੀਤੀ ਹੈ ਜੋ ਨਸ਼ਾ ਤਸਕਰਾਂ ਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦੇ ਖ਼ਿਲਾਫ਼ ਡੱਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਉਂਦੇ ਦਿਨਾਂ ਵਿਚ ਇਸ ਮੁਹਿੰਮ ਦਾ ਵਿਸਥਾਰ ਕਰਾਂਗੇ ਅਤੇ ਨਸ਼ਾ ਤਸਕਰਾਂ ਤੇ ​ਉਨ੍ਹਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਦੇ ਘਰਾਂ ਤੱਕ ਇਹ ਲੜਾਈ ਲੈ ਕੇ ਜਾਵਾਂਗੇ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੇ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਦਿੱਤਾ ਹੈ ਭਰੋਸਾ - ਭਗਵੰਤ ਮਾਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰੋਸ ਪ੍ਰਦਰਸ਼ਨ
Ad Position 24