ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 ਅਕਤੂਬਰ (ਹੀਰਾ ਸਿੰਘ ਮਾਂਗਟ) - ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ (ਦੋਰਾਗਲਾ) ਦੇ ਪਿੰਡ ਸਲਾਚ ਤੋਂ ਰਾਵੀ ਦਰਿਆ ਤੋਂ ਪਾਰ ਖੇਤਾਂ ਵਿਚ ਕੰਮ ਕਰਨ ਲਈ ਗਏ 50 ਸਾਲਾ ਵਿਅਕਤੀ ਦੇ ਰਾਵੀ ਦਰਿਆ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਰੁੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ,ਜਿਸ ਦੀ ਮ੍ਰਿਤਕ ਦੇਹ ਪਾਕਿਸਤਾਨ ਤੋਂ ਬਰਾਮਦ ਹੋਈ ਹੈ। ਅੱਜ ਦੇਰ ਸ਼ਾਮ ਪਾਕਿਸਤਾਨੀ ਰੇਂਜਰਾਂ ਵਲੋਂ ਮ੍ਰਿਤਕ ਦੇਹ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਬੀ.ਐਸ.ਐਫ. ਅਧਿਕਾਰੀਆਂ ਨੂੰ ਸੌਂਪੀ ਗਈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਵਿਅਕਤੀ ਦੇ ਸਪੁੱਤਰ ਲਖਬੀਰ ਸਿੰਘ ਤੇ ਭਰਾ ਦਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਸਲਾਂਚ ਥਾਣਾ ਦੋਰਾਗਲਾ ਨੇ ਦੱਸਿਆ ਕਿ ਬੀਤੀ 28 ਸਤੰਬਰ ਨੂੰ ਸੁਖਵਿੰਦਰ ਸਿੰਘ ਪੁੱਤਰ ਸੁਲੱਖਣ ਸਿੰਘ (50) ਪਿੰਡ ਸਲਾਚ ਥਾਣਾ ਦੋਰਾਗਲਾ ਜੋ ਰਾਵੀ ਦਰਿਆ ਤੋਂ ਪਾਰ ਖੇਤਾਂ ਵਿਚ ਕੰਮ ਕਰਨ ਵਾਸਤੇ ਗਿਆ ਸੀ। ਰਾਵੀ ਦਰਿਆ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਦਰਿਆ ਵਿਚ ਰੁੜ੍ਹ ਗਿਆ ਸੀ ਜਿਸ ਦੀ ਲਾਸ਼ ਨੂੰ ਅੱਜ ਪਾਕਿਸਤਾਨੀ ਰੇਂਜਰਾਂ ਵਲੋਂ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਬੀ.ਐਸ.ਐਫ. ਅਧਿਕਾਰੀਆਂ ਨੂੰ ਸੌਂਪਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਰਾਵੀ ਦਰਿਆ ਵਿਚ ਰੁੜੇ ਵਿਅਕਤੀ ਦੀ ਪਾਕਿਸਤਾਨ ਤੋਂ ਮਿਲੀ ਲਾਸ਼
ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 ਅਕਤੂਬਰ (ਹੀਰਾ ਸਿੰਘ ਮਾਂਗਟ) - ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ (ਦੋਰਾਗਲਾ) ਦੇ ਪਿੰਡ ਸਲਾਚ ਤੋਂ...
ਅਜੀਤ ਡੈਸਕ
15-10-2026