15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਰਹੱਦੀ ਖੇਤਰ ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਖੇਮਕਰਨ (ਤਰਨਤਾਰਨ), 15 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ) - ਮਾਨਸਾ ਵਿਖੇ ਬੀਤੇ ਦਿਨੀਂ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਅੱਜ ਦਿੱਤੇ ਪੰਜਾਬ...

Ad Position 21
No active advertisement
ਅਜੀਤ ਡੈਸਕ 15-10-2026

ਖੇਮਕਰਨ (ਤਰਨਤਾਰਨ), 15 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ) - ਮਾਨਸਾ ਵਿਖੇ ਬੀਤੇ ਦਿਨੀਂ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ।ਸਰਹੱਦੀ ਕਸਬਾ ਖੇਮਕਰਨ ਵਿਚ ਸਵੇਰੇ ਪਹਿਲਾਂ ਕੁਝ ਦੁਕਾਨਾਂ ਖੁੱਲ੍ਹੀਆਂ ਸਨ।ਪਰ ਤੁਰੰਤ ਬਾਅਦ ਚ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਬਜ਼ਾਰ ਚ ਆ ਕੇ ਦੁਕਾਨਦਾਰਾਂ ਨੂੰ ਮਿਲ ਕੇ ਬੇਨਤੀ ਕੀਤੀ ਤੇ ਪਿਆਰ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ । ਸਹਿਮਤ ਹੋ ਕੇ ਦੁਕਾਨਦਾਰਾਂ ਨੇ ਤੁਰੰਤ ਆਪਣੀਆ ਦੁਕਾਨਾਂ ਬੰਦ ਕਰ ਦਿੱਤੀਆਂ, ਜਿਸ ਕਾਰਨ ਬਜ਼ਾਰ ਸੁੰਨਸਾਨ ਨਜ਼ਰ ਆ ਰਹੇ ਹਨ ।ਸ਼ਹਿਰ ਚ ਮੈਡੀਕਲ ਸਟੋਰ ਤੇ ਸਬਜ਼ੀਆਂ ਦੀਆਂ ਦੁਕਾਨਾਂ ਖੁੱਲ੍ਹੀਆਂ ਨਜ਼ਰ ਆ ਰਹੀਆਂ ਹਨ ।ਬਾਕੀ ਸਾਰੀਆਂ ਦੁਕਾਨਾਂ ਬੰਦ ਹਨ ।ਸੜਕਾਂ ਤੇ ਆਵਾਜਾਈ ਵੀ ਠੱਪ ਹੈ ।ਬੱਸਾਂ ਸਥਾਨਕ ਬੱਸ ਅੱਡੇ 'ਤੇ ਬੰਦ ਖੜ੍ਹੀਆਂ ਹਨ, ਜਿਸ ਕਾਰਨ ਸੜਕਾਂ 'ਤੇ ਆਵਾਜਾਈ ਬਹੁਤ ਘੱਟ ਹੈ । ਉਧਰ ਇਲਾਕੇ ਚ ਸਾਰੇ ਵਿੱਦਿਅਕ ਅਦਾਰੇ ਵੀ ਬੰਦ ਰਹੇ । ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਸੰਬੰਧਿਤ ਨੌਜਵਾਨ ਇਸ ਇਲਾਕੇ ਵਿਚ ਬੰਦ ਨੂੰ ਸਫਲ ਨੂੰ ਬੰਦ ਕਰਾਉਣ ਚ ਜ਼ਿਆਦਾ ਸਰਗਰਮ ਸਨ। ਉਨ੍ਹਾਂ ਵਲੋਂ ਬੜੇ ਪਿਆਰ ਨਾਲ ਦੁਕਾਨਦਾਰਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ ।ਇਸੇ ਦੌਰਾਨ ਪੁਲਿਸ ਵਲੋਂ ਸ਼ਹਿਰ ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ।ਖੇਮਕਰਨ ਦੇ ਥਾਣਾ ਮੁਖੀ ਇੰਸਪੈਕਟਰ ਕੰਵਲਜੀਤ ਰਾਏ ਖ਼ੁਦ ਬਜ਼ਾਰ 'ਚ ਪੁਲਿਸ ਜਵਾਨਾਂ ਸਮੇਤ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ।ਉਨ੍ਹਾਂ ਦਾਅਵਾ ਕੀਤਾ ਕਿ ਇੱਥੇ ਮਾਹੌਲ ਬਿਲਕੁਲ ਸ਼ਾਂਤ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਨੇ ਰੋਸ ਵਜੋਂ ਕੀਤਾ ਟੋਲ ਮੁਕਤ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਦੇ ਰੋਸ ਵਜੋਂ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ
Ad Position 24