15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਨੇ ਰੋਸ ਵਜੋਂ ਕੀਤਾ ਟੋਲ ਮੁਕਤ

ਲਾਡੋਵਾਲ (ਲੁਧਿਆਣਾ), 15 ਅਕਤੂਬਰ (ਬਲਬੀਰ ਸਿੰਘ ਰਾਣਾ) - ਪਰਵਿੰਦਰ ਸਿੰਘ ਝੋਟਾ ਜੋ ਕਿ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਖ਼ਿਲਾਫ਼...

Ad Position 21
No active advertisement
ਅਜੀਤ ਡੈਸਕ 15-10-2026

ਲਾਡੋਵਾਲ (ਲੁਧਿਆਣਾ), 15 ਅਕਤੂਬਰ (ਬਲਬੀਰ ਸਿੰਘ ਰਾਣਾ) -  ਪਰਵਿੰਦਰ ਸਿੰਘ ਝੋਟਾ ਜੋ ਕਿ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਾ ਸੀ, ਦੀ ਇਕ ਮੈਡੀਕਲ ਨਸ਼ਾ ਵਿਕਰੇਤਾ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ, ਜ਼ਿਲ੍ਹਾ ਲੁਧਿਆਣਾ ਸਮੇਤ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅਣਮਿਥੇ ਸਮੇਂ ਲਈ ਟੋਲ ਪਲਾਜ਼ਾ ਵਰਕਰ ਯੂਨੀਅਨ, ਪੰਜਾਬ ਵਲੋਂ ਟੋਲ ਮੁਕਤ ਕੀਤੇ ਗਏ ਹਨ। 
 ਇਸ ਸੰਬੰਧੀ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਅੱਜ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਬਣਦਾ ਇਨਸਾਫ਼ ਦਿਵਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ, ਵਪਾਰੀ, ਦੁਕਾਨਦਾਰ, ਵਿਦਿਆਰਥੀ, ਨਿਹੰਗ ਸਿੰਘ ਜਥੇਬੰਦੀਆਂ ਸਮੇਤ ਪੰਜਾਬ ਦੀਆਂ ਹੋਰ ਨਾਮਵਰ ਜਥੇਬੰਦੀਆਂ ਵਲੋਂ ਰੋਸ ਵਜੋਂ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਮੱਦੇ ਨਜ਼ਰ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਵਲੋਂ ਵੀ ਅੱਜ ਪੰਜਾਬ ਦੇ ਸਮੂਹ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪੰਜਾਬ ਇਸ ਮਾਮਲੇ ਵਿਚ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਨਹੀਂ ਦਿੰਦੇ, ਸੀ.ਬੀ.ਆਈ. ਤੋਂ ਮਾਮਲੇ ਦੀ ਜਾਂਚ ਨਹੀਂ ਕਰਵਾਈ ਜਾਂਦੀ ਸਾਡੀ ਯੂਨੀਅਨ ਪਰਵਿੰਦਰ ਝੋਟਾ ਦੇ ਪਰਿਵਾਰ ਦੇ ਦੁਖ ਦੀ ਘੜੀ ਵਿਚ ਹਰ ਵਕਤ ਨਾਲ ਖੜੀ ਰਹੇਗੀ। ਉਨ੍ਹਾਂ ਕਿਹਾ ਕਿ ਇਕੱਲੇ ਐਸ.ਐਚ.ਓ. ਬੇਅੰਤ ਕੌਰ ਨੂੰ ਸਸਪੈਂਡ ਕਰਨਾ ਗੋਂਗਲੂਆਂ ਤੋਂ ਮਿੱਟੀ ਝਾੜਨ ਬਰਾਬਰ ਹੈ, ਸੰਬੰਧਿਤ ਏ.ਸੀ.ਪੀ, ਡੀ.ਸੀ.ਪੀ. ਅਤੇ ਐਸ.ਐਸ.ਪੀ. ਵੀ ਸਸਪੈਂਡ ਹੋਣੇ ਚਾਹੀਦੇ ਹਨ। ਦੋਸ਼ੀ ਦੇ ਮੰਤਰੀਆਂ, ਵਿਧਾਇਕਾਂ ਜਾਂ ਹੋਰ ਆਲਾ ਅਫ਼ਸਰਾਂ ਨਾਲ ਜੁੜੀਆਂ ਤਾਰਾਂ ਦੀ ਵੀ ਨਿਰਪੱਖ ਜਾਂਚ ਹੋਵੇ। ਇਸ ਮੌਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। 

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਸਕੂਲ ਹਾਦਸੇ 'ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਰਹੱਦੀ ਖੇਤਰ ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
Ad Position 24