16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਦਿੱਲੀ ’ਚ ਅੱਜ ਤਿਰੰਗਾ ਰੈਲੀ ਕਰੇਗੀ ਕਾਕਰੋਚ ਜਨਤਾ ਪਾਰਟੀ

ਨਵੀਂ ਦਿੱਲੀ, 16 ਅਕਤੂਬਰ- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਸ਼ੁੱਕਰਵਾਰ ਸ਼ਾਮ 5 ਵਜੇ ਸੈਂਟਰਲ ਪਾਰਕ, ​​ਕਨਾਟ ਪਲੇਸ, ਦਿੱਲੀ ਵਿਚ "ਲਹਿਰਾ ਦੋ ਤਿਰੰਗਾ" ਰੈਲੀ ਕਰ ਰਹੀ ਹੈ। ਪਾਰਟੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 16-10-2026

ਨਵੀਂ ਦਿੱਲੀ, 16 ਅਕਤੂਬਰ- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਸ਼ੁੱਕਰਵਾਰ ਸ਼ਾਮ 5 ਵਜੇ ਸੈਂਟਰਲ ਪਾਰਕ, ​​ਕਨਾਟ ਪਲੇਸ, ਦਿੱਲੀ ਵਿਚ "ਲਹਿਰਾ ਦੋ ਤਿਰੰਗਾ" ਰੈਲੀ ਕਰ ਰਹੀ ਹੈ। ਪਾਰਟੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਵਲੋਂ ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਦੀ ਨਿਆਂਇਕ ਹਿਰਾਸਤ ਦਾ ਵੀ ਵਿਰੋਧ ਕੀਤਾ ਜਾਵੇਗਾ।

ਹਾਲਾਂਕਿ ਬੀ.ਐਨ.ਐਸ.ਐਸ. ਦੀ ਧਾਰਾ 163 ਕਨਾਟ ਪਲੇਸ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਲਾਗੂ ਹੈ। ਨਵੀਂ ਦਿੱਲੀ ਨਗਰ ਪ੍ਰੀਸ਼ਦ (ਐਨਡੀਐਮਸੀ) ਨੇ 16 ਅਤੇ 17 ਅਕਤੂਬਰ ਨੂੰ ਕਨਾਟ ਪਲੇਸ ਦੇ ਸੈਂਟਰਲ ਪਾਰਕ ਨੂੰ ਜਨਤਾ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਐਨ.ਡੀ.ਐਮ.ਸੀ. ਨੇ ਇਸ ਦਾ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ ਹੈ।

ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਗ੍ਰਿਫ਼ਤਾਰੀ ਦਾ ਡਰ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਰਾਤ 12 ਵਜੇ ਇਕ ਪ੍ਰੈਸ ਕਾਨਫਰੰਸ ਕੀਤੀ ਅਤੇ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਉਨ੍ਹਾਂ ਨੂੰ ਵੀਰਵਾਰ ਰਾਤ ਜਾਂ ਸ਼ੁੱਕਰਵਾਰ ਸਵੇਰੇ ਤੱਕ ਗ੍ਰਿਫ਼ਤਾਰ ਕਰ ਸਕਦੀ ਹੈ।

ਅਭਿਜੀਤ ਨੇ ਐਕਸ 'ਤੇ ਕੁਝ ਫੋਟੋਆਂ ਪੋਸਟ ਕੀਤੀਆਂ ਅਤੇ ਦੋਸ਼ ਲਗਾਇਆ ਕਿ ਸਾਦੇ ਕੱਪੜਿਆਂ ਵਾਲੇ ਪੁਲਿਸ ਵਾਲੇ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਂ ਨਰਿੰਦਰ ਮੋਦੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਇਸ ਤੋਂ ਡਰਨ ਵਾਲੇ ਨਹੀਂ ਹਾਂ। ਮੈਂ ਇੱਥੇ ਬੈਠਾ ਹਾਂ, ਮੈਨੂੰ ਲੈ ਜਾਓ। ਜੇ ਇਸ ਦੇਸ਼ ਵਿਚ ਤਿਰੰਗਾ ਲਹਿਰਾਉਣ ਲਈ ਜੇਲ੍ਹ ਜਾਣਾ ਪੈਂਦਾ ਹੈ, ਤਾਂ ਅਸੀਂ ਇਸ ਦੇ ਲਈ ਤਿਆਰ ਹਾਂ।

Ad Position 22
No active advertisement
ਪਿਛਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ’ਚ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ, ਜ਼ਮਾਨਤ ਅਰਜ਼ੀ ਖਾਰਜ ਅਗਲੀ ਖ਼ਬਰ ਕੈਲਗਰੀ ਵਿਖੇ ਵਾਪਰੇ ਹਾਦਸੇ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24