16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਤੀ ਨੇ ਪਤਨੀ ਦਾ ਕੁਹਾੜੀ ਮਾਰ ਕੇ ਕੀਤਾ ਕਤਲ, ਬਾਅਦ 'ਚ ਖ਼ੁਦ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ

ਮਹਿਲ ਕਲਾਂ (ਬਰਨਾਲਾ), 16 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਪਿੰਡ ਚੰਨਣਵਾਲ (ਬਰਨਾਲਾ) ਵਿਖੇ ਘਰੇਲੂ ਕਲੇਸ਼ ਕਾਰਨ ਪਤੀ ਵਲੋਂ...

Ad Position 21
No active advertisement
ਅਜੀਤ ਡੈਸਕ 16-10-2026

ਮਹਿਲ ਕਲਾਂ (ਬਰਨਾਲਾ), 16 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਪਿੰਡ ਚੰਨਣਵਾਲ (ਬਰਨਾਲਾ) ਵਿਖੇ ਘਰੇਲੂ ਕਲੇਸ਼ ਕਾਰਨ ਪਤੀ ਵਲੋਂ ਪਤਨੀ ਦਾ ਕਤਲ ਕਰਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਕੁਲਵਿੰਦਰ ਕੌਰ (50) ਦੁਪਹਿਰ ਕਰੀਬ 1:30 ਵਜੇ ਆਪਣੀ ਸਾਥਣ ਨਾਲ ਚੰਨਣਵਾਲ-ਮੂੰਮ ਕੱਚੇ ਰਾਹ 'ਤੇ ਖੇਤਾਂ ਵਿਚ ਪੱਠੇ ਲੈਣ ਗਈ ਸੀ। ਉੱਥੇ ਪਹੁੰਚ ਕੇ ਉਸ ਦੇ ਪਤੀ ਭੋਲਾ ਸਿੰਘ ਨੇ ਤੇਜ਼ਧਾਰ ਕੁਹਾੜੇ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਘਰ ਜਾ ਕੇ ਕੋਈ ਜ਼ਹਿਰੀਲੀ ਸਪਰੇਅ ਪੀ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਸਾਥਣ ਵਲੋਂ ਸੂਚਿਤ ਕਰਨ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਾਰਦਾਤ 'ਚ ਵਰਤਿਆ ਕੁਹਾੜਾ ਬਰਾਮਦ ਕਰ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ ਅਗਲੀ ਖ਼ਬਰ ਦਿਲਜੀਤ ਦੋਸਾਂਝ ਦੇ ਪਿੰਡ 'ਚ ਇਤਰਾਜ਼ਯੋਗ ਨਾਅਰੇ ਲਿਖਣ ਵਾਲੇ ਤਿੰਨ ਸ਼ੱਕੀ ਗ੍ਰਿਫ਼ਤਾਰ
Ad Position 24