16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜ਼ਿੰਬਾਬਵੇ ਨੂੰ ਚਾਰ ਵਿਕਟਾਂ ਨਾਲ ਹਰਾਇਆ

ਰਾਏਪੁਰ (ਛੱਤੀਸਗੜ੍ਹ), 16 ਅਕਤੂਬਰ (ਇੰਟ)- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲੇ ਟੀ-20 ਮੁਕਾਬਲੇ ਵਿਚ ਜ਼ਿੰਬਾਬਵੇ...

Ad Position 21
No active advertisement
ਅਜੀਤ ਡੈਸਕ 16-10-2026

ਰਾਏਪੁਰ (ਛੱਤੀਸਗੜ੍ਹ), 16 ਅਕਤੂਬਰ (ਇੰਟ)- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲੇ ਟੀ-20 ਮੁਕਾਬਲੇ ਵਿਚ ਜ਼ਿੰਬਾਬਵੇ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 1-0 ਦੀ ਬੜ੍ਹਤ ਬਣਾ ਲਈ ਹੈ। ਰਾਏਪੁਰ ਵਿਚ ਖੇਡੇ ਗਏ ਇਸ ਮੁਕਾਬਲੇ ਵਿਚ ਭਾਰਤ ਦੀ ਜਿੱਤ ਦੀ ਨਾਇਕਾ ਦੀਪਤੀ ਸ਼ਰਮਾ ਅਤੇ ਨਿੱਕੀ ਪ੍ਰਸਾਦ ਰਹੀਆਂ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਜ਼ਿੰਬਾਬਵੇ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ ਪੰਜ ਵਿਕਟਾਂ ਗੁਆ ਕੇ 114 ਦੌੜਾਂ ਬਣਾਈਆਂ। ਸ਼ਾਰਨ ਮੇਅਰਸ ਨੇ ਅਜੇਤੂ 43 ਦੌੜਾਂ ਦੀ ਪਾਰੀ ਖੇਡੀ, ਜਦਕਿ ਕੇਲਿਸ ਨੇ 42 ਦੌੜਾਂ ਦਾ ਯੋਗਦਾਨ ਪਾਇਆ। 115 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਨੇ ਦੀਪਤੀ ਸ਼ਰਮਾ ਦੀਆਂ 49 ਦੌੜਾਂ ਅਤੇ ਨਿੱਕੀ ਪ੍ਰਸਾਦ ਦੀਆਂ ਅਜੇਤੂ 39 ਦੌੜਾਂ ਦੀ ਬਦੌਲਤ 15.4 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ’ਤੇ 116 ਦੌੜਾਂ ਬਣਾ ਕੇ ਜਿੱਤ ਹਾਸਲ ਕਰ ਲਈ।

ਇਸ ਜਿੱਤ ਨਾਲ ਭਾਰਤੀ ਮਹਿਲਾ ਟੀਮ ਨੇ ਲੜੀ ਵਿਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਹੁਣ ਭਾਰਤ ਦੀ ਨਜ਼ਰ ਅਗਲੇ ਮੁਕਾਬਲੇ ਵਿਚ ਜਿੱਤ ਦਰਜ ਕਰਕੇ ਲੜੀ ’ਤੇ ਆਪਣੀ ਪਕੜ ਮਜ਼ਬੂਤ ਕਰਨ ’ਤੇ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਕਾਰ-ਮੋਟਰਸਾਈਕਲ ਦੀ ਆਪਸੀ ਟੱਕਰ ਵਿਚ ਦੋ ਦੀ ਮੌਤ ਅਗਲੀ ਖ਼ਬਰ ਬਠਿੰਡਾ ਪੁੱਜੇ ਸਚਿਨ ਪਾਇਲਟ, ਹਰਜਿੰਦਰ ਮੇਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Ad Position 24