17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਜਸਥਾਨ ਐਕਸਪ੍ਰੈਸ ਵੇਅ ਤੋਂ ਨਾਲੇ ’ਚ ਡਿੱਗੀ ਮਿੰਨੀ ਬੱਸ, 8 ਦੀ ਮੌਤ

ਕੋਟਾ (ਰਾਜਸਥਾਨ),17 ਅਕਤੂਬਰ-ਕੋਟਾ ਵਿਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ 25 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਮਿੰਨੀ ਬੱਸ (ਟੈਂਪੋ ਟਰੈਵਲਰ) ਨਾਲੇ ਵਿਚ ਡਿੱਗ ਗਈ। ਇਸ ਹਾਦਸੇ ਵਿਚ ਮੱਧ ਪ੍ਰਦੇਸ਼ ਦੇ ਬੈਤੂਲ ਦੇ ਰਹਿਣ ਵਾਲੇ ਅੱਠ ਲੋਕਾਂ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 17-10-2026

ਕੋਟਾ (ਰਾਜਸਥਾਨ),17 ਅਕਤੂਬਰ-ਕੋਟਾ ਵਿਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ 25 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਮਿੰਨੀ ਬੱਸ (ਟੈਂਪੋ ਟਰੈਵਲਰ) ਨਾਲੇ ਵਿਚ ਡਿੱਗ ਗਈ। ਇਸ ਹਾਦਸੇ ਵਿਚ ਮੱਧ ਪ੍ਰਦੇਸ਼ ਦੇ ਬੈਤੂਲ ਦੇ ਰਹਿਣ ਵਾਲੇ ਅੱਠ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਅੱਜ ਸਵੇਰੇ 6 ਵਜੇ ਸਿਮਲੀਆ ਥਾਣਾ ਖੇਤਰ ਵਿਚ ਵਾਪਰਿਆ।

ਜਾਣਕਾਰੀ ਅਨੁਸਾਰ ਬੱਸ ਭੋਪਾਲ ਤੋਂ ਖਾਟੂਸ਼ਿਆਮਜੀ ਜਾ ਰਹੀ ਸੀ। ਇਹ ਕਰਾਡੀਆ ਟੋਲ ਤੋਂ ਕੁਝ ਕਿਲੋਮੀਟਰ ਦੂਰ ਇਕ ਪੁਲੀ ਤੋਂ 15 ਫੁੱਟ ਹੇਠਾਂ ਡਿੱਗ ਗਈ। ਹਾਦਸੇ ਵਿਚ 17 ਯਾਤਰੀ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਹਾਲਾਂਕਿ ਮ੍ਰਿਤਕਾਂ ਦੀ ਪਛਾਣ, ਜ਼ਖਮੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਹਾਲਤ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ਼. ਵਲੋਂ 3 ਕਿਲੋ ਹੈਰੋਇਨ ਤੇ ਇਕ ਕਿਲੋ ਅਫ਼ੀਮ ਬਰਾਮਦ ਅਗਲੀ ਖ਼ਬਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ
Ad Position 24