17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ੍ਰੀ ਮੁਕਤਸਰ ਸਾਹਿਬ ਦੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਅਮਿਤੋਜ ਮਾਨ ਵਲੋਂ ਦੌਰਾ-ਕਿਸਾਨਾਂ ਨੂੰ ਮਿਲੇ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਾਂਝੀਵਾਲਤਾ ਦਲ ਦੇ ਆਗੂ ਅਤੇ ਸਮਾਜ ਸੇਵਕ ਅਮਿਤੋਜ ਮਾਨ ਅੱਜ ਆਪਣੇ ਹੋਰ ਟੀਮ ਮੈਂਬਰਾਂ ਸਮੇਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਤੇ ਹੋਰ ਪ੍ਰਭਾਵਿਤ ਪਿੰਡਾਂ ਵਿਚ ਪਹੁੰਚੇ।

Ad Position 21
No active advertisement
ਅਜੀਤ ਡੈਸਕ 17-10-2026

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਾਂਝੀਵਾਲਤਾ ਦਲ ਦੇ ਆਗੂ ਅਤੇ ਸਮਾਜ ਸੇਵਕ ਅਮਿਤੋਜ ਮਾਨ ਅੱਜ ਆਪਣੇ ਹੋਰ ਟੀਮ ਮੈਂਬਰਾਂ ਸਮੇਤ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਤੇ ਹੋਰ ਪ੍ਰਭਾਵਿਤ ਪਿੰਡਾਂ ਵਿਚ ਪਹੁੰਚੇ। ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਬੀਤੇ ਦਿਨੀਂ ਤੇਜ ਝੱਖੜ, ਗੜੇਮਾਰੀ ਅਤੇ ਬਾਰਿਸ਼ ਨੇ ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਵੱਡੀ ਪੱਧਰ ਤੇ ਨੁਕਸਾਨ ਪਹੁੰਚਾਇਆ ਸੀ। ਕਈ ਪਿੰਡਾਂ ਵਿਚ 100 ਫ਼ੀਸਦੀ ਫਸਲ ਬਰਬਾਦ ਹੋ ਗਈ ਹੈ। ਇਸ ਮੌਕੇ ਅਮਿਤੋਜ ਮਾਨ ਨੇ ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕਿਸਾਨਾਂ ਵਲੋਂ ਅਮਿਤੋਜ ਮਾਨ ਨੂੰ ਹੋਏ ਨੁਕਸਾਨ ਸੰਬੰਧੀ ਜਾਣਕਾਰੀ ਦਿੰਦਿਆਂ ਆਪਣਾ ਦਰਦ ਦੱਸਿਆ। ਇਸ ਮੌਕੇ ਅਮਿਤੋਜ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ ਹੋ ਗਈ। ਇਸ ਲਈ ਪੰਜਾਬ ਸਰਕਾਰ ਗਿਰਦਾਵਰੀ ਕਰਵਾ ਕੇ ਅੱਖਾਂ ਪੂੰਝ ਕੇ ਥੋੜਾ ਬਹੁਤਾ ਮੁਆਵਜ਼ਾ ਦੇਣ ਦੀ ਬਜਾਏ ਆਫ਼ਤ ਫੰਡ ਜੋ ਕਿ 12 ਹਜਾਰ ਕਰੋੜ ਰੁਪਿਆ ਪਿਆ ਹੈ। ਇਸ ਵਿਚੋਂ ਕਿਸਾਨਾਂ ਨੂੰ ਘੱਟੋ ਘੱਟ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਲੋਕ ਹਮੇਸ਼ਾ ਦੇਸ਼ ਦੇ ਲੋਕਾਂ ਲਈ ਖੜ੍ਹਦੇ ਹਨ। ਉਨ੍ਹਾਂ ਦੇਸ਼ ਅਤੇ ਵਿਦੇਸ਼ ਵਿਚ ਬੈਠੇ ਪੰਜਾਬੀਆਂ ਤੇ ਹੋਰ ਸਮਾਜ ਸੇਵਕਾਂ ਨੂੰ ਵੀ ਇਸ ਮੁਸੀਬਤ ਦੀ ਘੜੀ ਵਿਚ ਕਿਸਾਨਾਂ ਦੀ ਸਾਰ ਲੈਣ ਅਤੇ ਮਦਦ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀਆਂ ਮੁੰਜਰਾਂ ਗੜਿਆਂ ਨੇ ਥੋਥੀਆਂ ਕਰ ਦਿੱਤੀਆਂ ਹਨ ਅਤੇ ਦਾਣੇ ਜਮੀਨ ਤੇ ਝੜ ਗਏ ਅਤੇ ਬਰਬਾਦ ਹੋ ਗਏ। ਉਨ੍ਹਾਂ ਵੱਡੀ ਪੱਧਰ ’ਤੇ ਹੋਏ ਨੁਕਸਾਨ ਲਈ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੀਨੀਅਰ ਆਗੂ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਤੇ ਐ... ਅਗਲੀ ਖ਼ਬਰ ਕਾਂਗਰਸ ਨਾਲ ਸੰਬੰਧਿਤ ਪ੍ਰਮੁੱਖ ਆਗੂ ਦ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24