17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਪੰਚਾਇਤ ਦੀ ਕਾਰਵਾਈ, ਰੇਹੜੀਆਂ ਹਟਾਈਆਂ

ਖਨੌਰੀ (ਸੰਗਰੂਰ), 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਨਗਰ ਪੰਚਾਇਤ ਖਨੌਰੀ ਵਲੋਂ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼...

Ad Position 21
No active advertisement
ਅਜੀਤ ਡੈਸਕ 17-10-2026

ਖਨੌਰੀ (ਸੰਗਰੂਰ), 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਨਗਰ ਪੰਚਾਇਤ ਖਨੌਰੀ ਵਲੋਂ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਟਰੱਕ ਮਾਰਕੀਟ ਦੀ ਸਰਵਿਸ ਰੋਡ, ਪੁਲ ਹੇਠਾਂ ਅਤੇ ਨਰਵਾਣਾ ਰੋਡ ਤੋਂ ਰੇਹੜੀਆਂ ਹਟਾਈਆਂ ਗਈਆਂ। ਇਸ ਦੌਰਾਨ ਸਫ਼ਾਈ ਮੁਹਿੰਮ ਵੀ ਚਲਾਈ ਗਈ।

ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸਰਵਿਸ ਰੋਡਾਂ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ। ਸ਼ਹਿਰ ਦੀ ਸਫ਼ਾਈ ਬਿਹਤਰ ਬਣਾਉਣ ਦੇ ਨਾਲ-ਨਾਲ ਡੇਂਗੂ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਲੋੜ ਅਨੁਸਾਰ ਦਵਾਈਆਂ ਦਾ ਛਿੜਕਾਅ ਵੀ ਕੀਤਾ ਜਾਵੇਗਾ।

ਨਗਰ ਪੰਚਾਇਤ ਦੀ ਪ੍ਰਧਾਨ ਰੀਤੂ ਰਾਣੀ ਅਤੇ ਸੀਨੀਅਰ ਵਾਈਸ ਪ੍ਰਧਾਨ ਸ਼ੀਨੂੰ ਗਰਗ ਨੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕੂੜਾ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਕੀਤੀ। ਉਨ੍ਹਾਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ।

ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਵਿਸ਼ਾਲ ਕਾਂਸਲ, ਬਜਿੰਦਰ ਕੁਮਾਰ, ਕੌਂਸਲਰ ਬਲਵਿੰਦਰ ਸਿੰਘ ਅਤੇ ਨਗਰ ਪੰਚਾਇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਨਾਗਾਲੈਂਡ ਦੇ ਰਾਜਪਾਲ ਨੰਦ ਕਿਸ਼ੋਰ ਯਾਦਵ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ਼੍ਰੀ ਹਰਿਮੰਦਿਰ... ਅਗਲੀ ਖ਼ਬਰ ਲਾਇਸੈਂਸ ਰੱਦ ਕਰਨ ਦੇ ਵਿਰੋਧ ’ਚ ਖਨੌਰੀ ਮੰਡੀ ਦੇ ਆੜ੍ਹਤੀਆਂ ਵਲੋਂ ਧਰਨਾ
Ad Position 24