ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਨਾਗਾਲੈਂਡ ਦੇ ਰਾਜਪਾਲ ਨੰਦ ਕਿਸ਼ੋਰ ਯਾਦਵ ਨੇ ਦਸ਼ਮੇਸ਼ ਪਿਤਾ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ਼੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ਨਿਸ਼ਾਨੀਆਂ ਦੇ ਦਰਸ਼ਨ ਅਤੇ ਗੁਰੂ ਘਰ ਦੀ ਧਾਰਮਿਕ ਪਰੰਪਰਾ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕੇਵਲ ਸਿੱਖ ਸਮਾਜ ਦੀ ਆਸਥਾ ਦਾ ਕੇਂਦਰ ਹੀ ਨਹੀਂ, ਬਿਲਕੁਲ ਤਿਆਗ, ਤਪਸਿਆ, ਮਨੁੱਖਤਾ, ਸੇਵਾ ਅਤੇ ਸਰਬਧਰਮ ਸਦਭਾਵ ਦੀ ਮਹਾਨ ਵਿਰਾਸਤ ਦਾ ਪ੍ਰਤੀਕ ਹੈ।
ਇੱਥੇ ਨਤਮਸਤਕ ਹੋ ਕੇ ਹਰ ਸ਼ਰਧਾਲੂ ਗੁਰੂ ਸਾਹਿਬ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੁੰਦਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਉਪ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਰਾਜਪਾਲ ਨੰਦ ਕਿਸ਼ੋਰ ਯਾਦਵ ਦਾ ਸਨਮਾਨ ਕੀਤਾ।