ਪਟਨਾ ਸਾਹਿਬ, 17 ਅਕਤੂਬਰ- ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੀਸ ਝੁਕਾਇਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਦੌਰਾਨ, ਉਨ੍ਹਾਂ ਨੇ ਗੁਰੂਘਰ ਵਿਚ ਬੈਠ ਕੇ ਸ਼ਰਧਾ ਨਾਲ ਗੁਰਬਾਣੀ ਕੀਰਤਨ ਸੁਣਿਆ। ਇਸ ਤੋਂ ਬਾਅਦ, ਉਨ੍ਹਾਂ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਦੇ ਦਰਸ਼ਨ ਕਰਕੇ ਸ਼ਰਧਾ ਭੇਟ ਕੀਤੀ।