18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਦੇ ਕਰੀਬੀ ਚੁਸਪਿੰਦਰ ਸਿੰਘ ਚਹਿਲ ਸੀ.ਬੀ.ਆਈ. ਅੱਗੇ ਪੇਸ਼

ਚੰਡੀਗੜ੍ਹ, 18 ਅਕਤੂਬਰ (ਕਪਿਲ ਵਧਵਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਦੇ ਕਰੀਬੀ ਦੱਸੇ...

Ad Position 21
No active advertisement
ਅਜੀਤ ਡੈਸਕ 18-10-2026

ਚੰਡੀਗੜ੍ਹ, 18 ਅਕਤੂਬਰ (ਕਪਿਲ ਵਧਵਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਦੇ ਕਰੀਬੀ ਦੱਸੇ ਜਾਂਦੇ ਚੁਸਪਿੰਦਰ ਸਿੰਘ ਚਹਿਲ ਸੀ.ਬੀ.ਆਈ. ਅੱਗੇ ਪੇਸ਼ ਹੋਏ। ਸੀ.ਬੀ.ਆਈ. ਵਲੋਂ ਉਨ੍ਹਾਂ ਨੂੰ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਕੰਮਕਾਜ ਵਿਚ ਪ੍ਰਭਾਵ ਦੀ ਵਰਤੋਂ ਨਾਲ ਜੁੜੇ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਮਾਮਲੇ ਵਿਚ ਸੀ.ਬੀ.ਆਈ. ਵਲੋਂ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਜਾਂਚ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ, ਨੀਤੀਗਤ ਫ਼ੈਸਲਿਆਂ ਅਤੇ ਟੈਂਡਰਾਂ ਸਮੇਤ ਹੋਰ ਮਾਮਲਿਆਂ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਨਾਲ ਸੰਬੰਧਿਤ ਹੈ। ਹਾਲਾਂਕਿ ਜਾਂਚ ਦੇ ਨਤੀਜੇ ਸਾਹਮਣੇ ਆਉਣੇ ਬਾਕੀ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੱਜ ਸੀ.ਬੀ.ਆਈ. ਅੱਗੇ ਹੋਏ ਹਨ। ਉਨ੍ਹਾਂ ਅਧਿਕਾਰੀਆਂ ਵਲੋਂ ਪੁੱਛੇ ਗਏ ਤਮਾਮ ਸਵਾਲਾਂ ਦਾ ਨਿਧੜਕ ਹੋ ਕੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਜਲਦ ਹੀ ਮਾਮਲਾ ਸਪਸ਼ਟ ਹੋ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪੁਸ਼ਕਰ ਸਿੰਘ ਧਾਮੀ ਵਲੋਂ ਅਕਸ਼ੈ ਕੁਮਾਰ ਨਾਲ ਮੁਲਾਕਾਤ ਅਗਲੀ ਖ਼ਬਰ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 - 26 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੁਹਾਲੀ ਚ ਖੇਡੇ ਜਾਣਗੇ ਮੈਚ
Ad Position 24