18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਧਾਇਕ ਪੰਡੋਰੀ ਦੀ ਸਖ਼ਤੀ ਮਗਰੋਂ ਐਕਸ਼ਨ 'ਚ ਪੁਲਿਸ

ਮਹਿਲ ਕਲਾਂ (ਬਰਨਾਲਾ), 18 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਪੰਜਾਬ ਵਿਚ ਨਸ਼ਾ ਤਸਕਰਾਂ ਖਿਲਾਫ਼ ਹੁਣ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾ...

Ad Position 21
No active advertisement
ਅਜੀਤ ਡੈਸਕ 18-10-2026

ਮਹਿਲ ਕਲਾਂ (ਬਰਨਾਲਾ), 18 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਪੰਜਾਬ ਵਿਚ ਨਸ਼ਾ ਤਸਕਰਾਂ ਖਿਲਾਫ਼ ਹੁਣ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਬੀਤੇ ਦਿਨੀਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਸਥਾਨਕ ਪੁਲਿਸ ਨੂੰ ਇਲਾਕੇ ਵਿਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਨਾ ਬਖਸ਼ਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ। ਇਨ੍ਹਾਂ ਹਦਾਇਤਾਂ ਤੋਂ ਬਾਅਦ ਮਹਿਲ ਕਲਾਂ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਉਸ ਨਸ਼ਾ ਤਸਕਰ ਦਾ ਸੜਕ ਕਿਨਾਰੇ ਬਣਿਆ ਚਾਹ ਵਾਲਾ ਖੋਖਾ ਢਾਹੁਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ ਬੀਤੇ ਦਿਨੀਂ ਸ਼ਰੇਆਮ ਨਸ਼ੀਲੇ ਕੈਪਸੂਲ ਵੇਚਦਾ ਫੜਿਆ ਗਿਆ ਸੀ। ਅੱਜ ਪੁਲਿਸ ਪ੍ਰਸ਼ਾਸਨ ਵਲੋਂ ਇਸ ਖੋਖੇ 'ਤੇ ਬੁਲਡੋਜ਼ਰ ਚਲਾਉਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ ਤਾਂ ਜੋ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਇਕ ਸਖ਼ਤ ਸੁਨੇਹਾ ਦਿੱਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢਣ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮਹਿਲ ਕਲਾਂ ਬੱਸ ਸਟੈਂਡ ਵਿਖੇ ਧਰਨਾ ਚੱਲ ਰਿਹਾ ਸੀ। ਇਸੇ ਧਰਨੇ ਦੇ ਬਿਲਕੁਲ ਨੇੜੇ ਅਨਾਜ ਮੰਡੀ ਦੇ ਗੇਟ 'ਤੇ ਸਥਿਤ ਇਸੇ ਚਾਹ ਵਾਲੇ ਖੋਖੇ ਤੋਂ 240 ਪ੍ਰੀਗਾਬਾਲਿਨ (ਘੋੜਾ) ਕੈਪਸੂਲ ਬਰਾਮਦ ਹੋਏ ਸਨ। ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਗੁਰਜੀਤ ਸਿੰਘ ਮਾਹਮਦਪੁਰ ਦੀ ਟੀਮ ਨੇ ਸਰੀਰ ਟੁੱਟਣ ਦਾ ਬਹਾਨਾ ਲਾ ਕੇ ਕੌਰ ਸਿੰਘ ਨਾਮ ਦੇ ਇਸ ਵਿਅਕਤੀ ਤੋਂ 2500 ਰੁਪਏ ਵਿਚ ਨਸ਼ੀਲੇ ਕੈਪਸੂਲ ਖਰੀਦਣ ਦਾ ਸਟਿੰਗ ਆਪ੍ਰੇਸ਼ਨ ਕੀਤਾ ਸੀ।

ਤਲਾਸ਼ੀ ਦੌਰਾਨ ਉਸ ਕੋਲੋਂ ਕੁੱਲ 16 ਪੱਤੇ ਪ੍ਰੀਗਾਬਾਲਿਨ ਅਤੇ 2 ਪੱਤੇ ਹੋਰ ਨਸ਼ੀਲੀਆਂ ਗੋਲੀਆਂ ਦੇ ਮਿਲੇ ਸਨ, ਜਿਸ ਤੋਂ ਬਾਅਦ ਥਾਣਾ ਮਹਿਲ ਕਲਾਂ ਦੀ ਐਸ.ਐਚ.ਓ. ਕਮਲਜੀਤ ਕੌਰ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਸੀ। ਹੁਣ ਵਿਧਾਇਕ ਦੀ ਸਖ਼ਤੀ ਮਗਰੋਂ ਪ੍ਰਸ਼ਾਸਨ ਵਲੋਂ ਇਸ ਨਜਾਇਜ਼ ਖੋਖੇ ਨੂੰ ਢਾਹੁਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਲਹਿਰਾਗਾਗਾ ਸੜਕ ਹਾਦਸੇ ਵਿਚ ਪੰਜ ਔਰਤਾਂ ਦੀ ਦਰਦਨਾਕ ਮੌਤ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ
Ad Position 24