18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਚਿਨ ਪਾਇਲਟ ਅਤੇ ਪਰਗਟ ਸਿੰਘ ਨੇ ਕਤਲ ਕੀਤੇ ਗਏ ਬਲਵਿੰਦਰ ਸਿੰਘ ਸਤਿਕਰਤਾਰ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਕੀਤੀ ਮੁਲਾਕਾਤ

ਟਾਂਡਾ ਉੜਮੁੜ, 18 ਅਕਤੂਬਰ (ਭਗਵਾਨ ਸਿੰਘ ਸੈਣੀ)- ਪਿੰਡ ਮਿਆਣੀ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ...

Ad Position 21
No active advertisement
ਅਜੀਤ ਡੈਸਕ 18-10-2026

ਟਾਂਡਾ ਉੜਮੁੜ, 18 ਅਕਤੂਬਰ (ਭਗਵਾਨ ਸਿੰਘ ਸੈਣੀ)-  ਪਿੰਡ ਮਿਆਣੀ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਧਾਨ ਪਰਗਟ ਸਿੰਘ, ਸਹਿ ਇੰਚਾਰਜ ਸੂਰਜ ਠਾਕੁਰ ਨੇ ਕਤਲ ਕੀਤੇ ਗਏ ਬਲਵਿੰਦਰ ਸਿੰਘ ਸਤਿਕਰਤਾਰ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਦੇ ਭਰਾ ਪ੍ਰਿੰਸੀਪਲ ਸਤਵਿੰਦਰ ਸਿੰਘ, ਲਖਵਿੰਦਰ ਸਿੰਘ ਮਟੀਆਣਾ ਨੇ ਪਾਇਲਟ ਅਤੇ ਪ੍ਰਗਟ ਸਿੰਘ ਨੂੰ ਵਿਦੇਸ਼ ਬੈਠੇ ਵਿਅਕਤੀਆਂ ਵਲੋਂ ਗੈਂਗਸਟਰਾਂ ਰਾਹੀਂ ਕਰਵਾਏ ਗਏ ਇਸ ਦਿਨ ਦਿਹਾੜੇ ਹੋਏ ਕਤਲ ਅਤੇ ਇਸ ਸਾਜਿਸ਼ ਵਿਚ ਸ਼ਾਮਲ ਲੋਕਾਂ ਬਾਰੇ ਦੱਸਿਆ ।

ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਵਿਚੋਂ ਅਪਰਾਧੀਆਂ, ਨਸ਼ਾ ਤਸਕਰਾਂ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕਾਂਗਰਸ ਆਉਣ ਵਾਲੀਆਂ ਚੋਣਾਂ ਲਈ ਇਸ ਮੁੱਦੇ ’ਤੇ ਇੱਕ ਠੋਸ ਨੀਤੀ ਲੈ ਕੇ ਆਵੇਗੀ, ਜਿਸ ਦਾ ਉਦੇਸ਼ ਸੂਬੇ ਵਿਚ ਕਾਨੂੰਨ ਦਾ ਰਾਜ ਬਹਾਲ ਕਰਨਾ, ਨਸ਼ਾ ਤਸਕਰੀ ’ਤੇ ਰੋਕ ਲਗਾਉਣਾ ਅਤੇ ਲੋਕਾਂ ਦਾ ਪੁਲਿਸ ਤੇ ਪ੍ਰਸ਼ਾਸਨ ਵਿਚ ਭਰੋਸਾ ਮਜ਼ਬੂਤ ਕਰਨਾ ਹੋਵੇਗਾ। ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਸਾਰੀਆਂ ਧਿਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨਾ ਚਾਹੀਦਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਬੇਹੱਦ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ।
 

 

Ad Position 22
No active advertisement
ਪਿਛਲੀ ਖ਼ਬਰ 'ਸਾਂਝ ਦੀ ਜੋਤ' ਯਾਤਰਾ ਦੀ ਸਮਾਪਤੀ 'ਤੇ ਘਰ ਘਰ ਪਹੁੰਚੀ ਮਾਤਾ ਜਵਾਲਾ ਜੀ ਦੀ ਪਾਵਨ ਜੋਤ ਅਗਲੀ ਖ਼ਬਰ ਸੀ.ਬੀ.ਆਈ. ਦੀ ਪੁੱਛਗਿੱਛ ਤੋਂ ਬਾਅਦ ਬੀਰ ਦਵਿੰਦਰ ਬਾਹਰ ਆਏ
Ad Position 24