ਰਾਏਪੁਰ (ਛੱਤੀਸਗੜ੍ਹ), 18 ਅਕਤੂਬਰ- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਵਿਚ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ। ਸ਼ੈਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਆਸਾਨ ਜਿੱਤ ਦਿਵਾਈ।
ਜ਼ਿੰਬਾਬਵੇ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 102 ਦੌੜਾਂ ਹੀ ਬਣਾ ਸਕੀ। ਭਾਰਤ ਨੇ ਸ਼ੈਫਾਲੀ ਅਤੇ ਮੰਧਾਨਾ ਦੀ ਤੂਫ਼ਾਨੀ ਪਾਰੀ ਦੀ ਬਦੌਲਤ ਸਿਰਫ਼ ਇੱਕ ਵਿਕਟ ਗੁਆ ਕੇ 8.5 ਓਵਰਾਂ ਵਿੱਚ 104 ਦੌੜਾਂ ਬਣਾਈਆਂ ਅਤੇ 67 ਗੇਂਦਾਂ ਬਾਕੀ ਰਹਿੰਦਿਆਂ ਜਿੱਤ ਹਾਸਲ ਕੀਤੀ।