19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦਿੱਲੀ - ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਨੂੰ ਧਮਕੀ ਦੇਣ ਦੇ ਦੋਸ਼ ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ

ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਪੁਲਿਸ ਨੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਆਗੂਆਂ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਦੀ ਜ਼ਮਾਨਤ ਅਰਜ਼ੀ ਦੇ ਸੰਬੰਧ ਵਿਚ ਵਿਸ਼ੇਸ਼ ਕਾਰਜਕਾਰੀ...

Ad Position 21
No active advertisement
ਅਜੀਤ ਡੈਸਕ 19-10-2026

ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਪੁਲਿਸ ਨੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਆਗੂਆਂ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਦੀ ਜ਼ਮਾਨਤ ਅਰਜ਼ੀ ਦੇ ਸੰਬੰਧ ਵਿਚ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ (ਐੱਸ.ਈ.ਐਮ.) ਨੂੰ ਕਥਿਤ ਤੌਰ 'ਤੇ ਧਮਕੀ ਦੇਣ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਹੈ। ਪੁਲਿਸ ਸੂਤਰਾਂ ਅਨੁਸਾਰ, ਇਹ ਕਾਰਵਾਈ ਮੈਜਿਸਟ੍ਰੇਟ ਨੂੰ ਕਥਿਤ ਤੌਰ 'ਤੇ ਧਮਕੀ ਦਿੱਤੇ ਜਾਣ ਤੋਂ ਬਾਅਦ ਕੀਤੀ ਗਈ ਜਦਕਿ ਘਟਨਾ ਤੋਂ ਬਾਅਦ, ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ 'ਤੇ ਸੁਣਵਾਈ ਨਹੀਂ ਹੋ ਸਕੀ।
ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਦੀ ਨਿਆਂਇਕ ਹਿਰਾਸਤ 'ਤੇ ਸੁਣਵਾਈ ਐਤਵਾਰ ਨੂੰ ਹੋਣੀ ਸੀ। ਪਰ ਮੈਜਿਸਟ੍ਰੇਟ ਨੂੰ ਧਮਕੀ ਦਿੱਤੇ ਜਾਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਪੁਲਿਸ ਨੇ ਫਿਲਹਾਲ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਧਮਕੀਆਂ ਦੇਣ ਵਾਲੇ ਵਿਅਕਤੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 271ਵਾਂ ਦਿਨ - 539 ਛਾਪੇਮਾਰੀਆਂ, 215 ਗ੍ਰਿਫਤਾਰ ਅਗਲੀ ਖ਼ਬਰ ਨਹਿਰੂ, ਗਾਂਧੀ ਜਾਂ ਯਾਦਵ ਪਰਿਵਾਰ ਦੇ ਕਿਸੇ ਵਿਅਕਤੀ ਨੂੰ ਆਗੂ ਨਹੀਂ ਬਣਾਵਾਂਗੇ, ਨੌਜਵਾਨ ਮੁੰਡੇ-ਕੁੜੀਆਂ ਕਰਨਗੇ ਸਾਡੀ ਅ...
Ad Position 24