ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ) - ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿਖੇ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਵਿਰੋਧ ਵਿਚ ਜਨਤਕ ਜਥੇਬੰਦੀਆਂ ਵਲੋਂ ਦਿੱਤੇ ਸੱਦੇ ਤਹਿਤ ਅੱਜ ਫ਼ਿਰੋਜ਼ਪੁਰ ਵਿਚ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਨੁਮਾਇੰਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਲਾਹਨਤੀ ਪੱਤਰ ਸੌਂਪਣ ਲਈ ਉਨ੍ਹਾਂ ਦੇ ਦਫ਼ਤਰ ਪਹੁੰਚੇ, ਪਰ ਪੁਲਿਸ ਨੇ ਸਖ਼ਤ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ।ਡੀ.ਐੱਸ.ਪੀ. ਸਿਟੀ ਦੀ ਅਗਵਾਈ ਹੇਠ ਭਾਰੀ ਪੁਲਿਸ ਬਲ ਵਿਧਾਇਕ ਦੇ ਦਫ਼ਤਰ ਦੇ ਬਾਹਰ ਤਾਇਨਾਤ ਕੀਤਾ ਗਿਆ ਹੈ ਅਤੇ ਦਫ਼ਤਰ ਨੂੰ ਪੁਲਿਸ ਨੇ ਘੇਰੇ ਵਿਚ ਲਿਆ ਹੋਇਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਮਾਨਸਾ ਮੋਰਚੇ ਦੇ ਸੱਦੇ ਅਨੁਸਾਰ ਦੁਪਹਿਰ ਤਿੰਨ ਵਜੇ ਤੱਕ ਧਰਨੇ ’ਤੇ ਬੈਠੇ ਰਹਿਣਗੇ ਅਤੇ ਵਿਧਾਇਕ ਨੂੰ ਲਾਹਨਤੀ ਪੱਤਰ ਸੌਂਪਣ ਤੋਂ ਬਾਅਦ ਹੀ ਵਾਪਸ ਜਾਣਗੇ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਝੋਟਾ ਕਤਲ ਵਿਰੁੱਧ ਲਾਹਨਤੀ ਪੱਤਰ ਦੇਣ ਜਾ ਰਹੇ ਜਨਤਕ ਆਗੂਆਂ ਨੂੰ ਪੁਲਿਸ ਨੇ ਰੋਕਿਆ
ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ) - ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿਖੇ ਗੋਲੀਆਂ ਮਾਰ ਕੇ
ਅਜੀਤ ਡੈਸਕ
19-10-2026