19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਕਾਲੀਆਂ ਨੇ ਤੋੜੇ ਪੁਲਿਸ ਦੇ ਬੈਰੀਕੇਡ

ਜਗਰਾਉਂ (ਲੁਧਿਆਣਾ), 19 ਅਕਤੂਬਰ (ਕੁਲਦੀਪ ਸਿੰਘ ਲੋਹਟ) - ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰ ਕਮੇਟੀ ਮੈਂਬਰ ਅਤੇ ਜਗਰਾਉਂ ਦੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ...

Ad Position 21
No active advertisement
ਅਜੀਤ ਡੈਸਕ 19-10-2026

ਜਗਰਾਉਂ (ਲੁਧਿਆਣਾ), 19 ਅਕਤੂਬਰ (ਕੁਲਦੀਪ ਸਿੰਘ ਲੋਹਟ) - ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰ ਕਮੇਟੀ ਮੈਂਬਰ ਅਤੇ ਜਗਰਾਉਂ ਦੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਦੇ ਘਰ ਅੱਗੇ ਧਰਨਾ ਲਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਲਾਹਨਤੀ ਪੱਤਰ ਸੌਂਪਣ ਲਈ ਪਹੁੰਚੇ ਅਕਾਲੀ ਵਰਕਰਾਂ ਨੇ ਪੁਲਿਸ ਵਲੋਂ ਲਾਏ ਬੈਰੀਕੇਡ ਤੋੜ ਦਿੱਤੇ ਅਤੇ ਮੁੱਖ ਮੰਤਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਕਾਲੀ ਆਗੂਆਂ ਨੇ ‘ਮੁੱਖ ਮੰਤਰੀ ਭਗਵੰਤ ਮਾਨ ਮੁਰਦਾਬਾਦ’ ਦੇ ਨਾਅਰੇ ਲਾਉਂਦਿਆਂ ਪੰਜਾਬ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਰ ਕੀਤਾ। ਐੱਸ.ਆਰ. ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਉਨ੍ਹਾਂ ਨੂੰ ਪੰਥ ਦੋਖੀ ਕਰਾਰ ਦਿੱਤਾ ਅਤੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਮੁੱਖ ਮੰਤਰੀ ਵਿਰੁੱਧ ਇਤਰਾਜ਼ਯੋਗ ਅਤੇ ਤਿੱਖੀ ਸ਼ਬਦਾਵਲੀ ਵਰਤਦਿਆਂ ਆਪਣਾ ਗੁੱਸਾ ਜ਼ਾਹਰ ਕੀਤਾ। ਧਰਨੇ ਦੌਰਾਨ ਅਕਾਲੀ ਵਰਕਰਾਂ ਵਲੋਂ ਵਿਧਾਇਕਾ ਰਾਹੀਂ ਮੁੱਖ ਮੰਤਰੀ ਤੱਕ ਆਪਣਾ ਵਿਰੋਧ ਦਰਜ ਕਰਵਾਉਣ ਲਈ ਲਾਹਨਤੀ ਪੱਤਰ ਸੌਂਪਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵਲੋਂ ਰੋਕਣ ਲਈ ਕੀਤੇ ਗਏ ਪ੍ਰਬੰਧਾਂ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਕੇ ਵਿਧਾਇਕਾ ਦੇ ਘਰ ਅੱਗੇ ਧਰਨਾ ਲਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਪਰਿਵਾਰ ਸਮੇਤ ਡੀ.ਜੀ.ਪੀ. ਨੂੰ ਮਿਲੇ ਜਾਖੜ ਅਗਲੀ ਖ਼ਬਰ ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ
Ad Position 24