19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਮਿਤ ਸ਼ਾਹ ਦਾ ਘਰ ਆਉਣ ’ਤੇ ਸਵਾਗਤ ਕੀਤਾ ਜਾਵੇਗਾ - ਭੀਮ ਸਿੰਘ

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪਰਵਿੰਦਰ ਸਿੰਘ ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਕਿਹਾ ਕਿ ਜੇਕਰ ਦੇਸ਼ ਦੇ ਗ੍ਰਹਿ ਮੰਤਰੀ ਉਸ ਦੇ ਘਰ ਅਫ਼ਸੋਸ ਕਰਨ ਆਉਂਦੇ...

Ad Position 21
No active advertisement
ਅਜੀਤ ਡੈਸਕ 19-10-2026

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪਰਵਿੰਦਰ ਸਿੰਘ ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਕਿਹਾ ਕਿ ਜੇਕਰ ਦੇਸ਼ ਦੇ ਗ੍ਰਹਿ ਮੰਤਰੀ ਉਸ ਦੇ ਘਰ ਅਫ਼ਸੋਸ ਕਰਨ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਵਲੋਂ ਫ਼ੈਸਲਾ ਲਿਆ ਗਿਆ ਸੀ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਧਰਨੇ ਅਤੇ ਘਰ ਆਉਣ ਦਿੱਤਾ ਜਾਵੇ ਅਤੇ ਕਿਸੇ ਕਿਸਮ ਦਾ ਵਿਰੋਧ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਮਿਤ ਸ਼ਾਹ ਦਾ ਮੇਰੇ ਘਰ ਆਉਣ ਦੇ ਦਰਮਿਆਨ ਵਿਰੋਧ ਕੀਤਾ ਜਾਂਦਾ ਹੈ ਤਾਂ ਉਹ ਮੇਰੇ ਪੁੱਤ ਅਤੇ ਸਾਡੇ ਪਰਿਵਾਰ ਦਾ ਨਿਰਾਦਰ ਹੋਵੇਗਾ। ਭੀਮ ਸਿੰਘ ਨੇ ਐਕਸ਼ਨ ਕਮੇਟੀ ਵਲੋਂ ਲਏ ਫ਼ੈਸਲੇ ਬਾਰੇ ਕਿਹਾ ਕਿ ਮੈਨੂੰ ਇਸ ਸੰਬੰਧੀ ਕੋਈ ਸਵਾਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਤੋਂ ਸੀ.ਬੀ.ਆਈ. ਜਾਂਚ ਦੀ ਮੰਗ ਕਰਨਗੇ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਗ੍ਰਹਿ ਮੰਤਰੀ ਮੈਨੂੰ ਇਨਸਾਫ਼ ਦਿਵਾਉਣਗੇ।

Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਨੇ ਜਲੰਧਰ ਵਿਚ ਸ਼ੁਰੂ ਕੀਤੀ "ਨਫ਼ਰਤ ਦੇ ਬਾਜ਼ਾਰ ਵਿਚ ਪਿਆਰ ਦੀ ਦੁਕਾਨ" ਮੁਹਿੰਮ ਅਗਲੀ ਖ਼ਬਰ 10 ਪਿਸਤੌਲਾਂ ਅਤੇ ਇਕ ਕਿਲੋ ਤੋਂ ਵੱਧ ਹੈਰੋਇਨ ਸਣੇ 3 ਗ੍ਰਿਫ਼ਤਾਰ
Ad Position 24