19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਕਿਯੂ ਏਕਤਾ ਉਗਰਾਹਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਬਰਨਾਲਾ 'ਚ ਧਰਨਾ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿਘ ਲਾਡੀ) - ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ...

Ad Position 21
No active advertisement
ਅਜੀਤ ਡੈਸਕ 19-10-2026

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿਘ ਲਾਡੀ) - ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਬਰਨਾਲਾ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਭਾਕਿਯੂ ਏਕਤਾ ਉਗਰਾਹਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਧਰਨੇ ਦਿੱਤੇ ਜਾ ਰਹੇ ਹਨ। ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਵਲੋਂ ਲਗਾਏ ਗਏ ਧਰਨੇ ਵਿਚ  ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੰਜੀਵ ਸ਼ੋਰੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ, ਸੀਨੀਅਰ ਆਗੂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤਰਨਜੀਤ ਸਿੰਘ ਦੁੱਗਲ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ, ਮੁਲਾਜ਼ਮ ਆਗੂ ਤਰਸੇਮ ਭੱਠਲ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਹਨ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਗੜ੍ਹਸ਼ੰਕਰ ਵਿਖੇ ਜਥੇਬੰਦੀਆਂ ਵਲੋਂ ਧਰਨਾ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਪਿੰਡਾਂ ਦੇ ਸਰਪੰਚਾਂ ਨੂੰ ਮਿਲਿਆ ਜਾਵੇਗਾ - ਭਾਨਾ ਸਿੱਧੂ
Ad Position 24