ਸੁਨਾਮ ਊਧਮ ਸਿੰਘ ਵਾਲਾ,19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ ਲੈਣ ਦੀ ਮੰਗ ਨੂੰ ਲੈਕੇ ਐਕਸ਼ਨ ਕਮੇਟੀ ਦੇ ਸੱਦੇ ਤੇ ਵੱਖ-ਵੱਖ ਸਿਆਸੀ ਪਾਰਟੀਆਂ,ਜਥੇਬੰਦੀਆਂ,ਇਨਸਾਫ਼ ਪਸੰਦ ਲੋਕਾਂ ਅਤੇ ਸਮਾਜਿਕ ਕਾਰਕੁਨਾਂ ਵਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਸਮੇ ਜ਼ਮੀਰ ਜਗਾਉਣ ਦੇ ਮੰਤਵ ਨਾਲ ਕੋਠੀ ਦੀ ਕੰਧ 'ਤੇ ਲਾਹਨਤੀ ਪੱਤਰ ਵੀ ਚਿਪਕਾਏ ਗਏ ।ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰਾਂਸ ਵਿਚ ਮਾਰਕਫੈਡ ਦੇ ਚਿੱਟੇ ਛੋਲੇ ਅਤੇ ਰਾਜਮਾਂਹ ਲਾਂਚ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਮਹਿਜ ਇਕ ਡਰਾਮਾ ਬਣਕੇ ਰਹਿ ਗਈ ਹੈ।ਜਦੋਂ ਕਿ ਆਮ ਵਿਅਕਤੀ ਨਸ਼ਿਆਂ ਖ਼ਿਲਾਫ਼ ਲੜਾਈ ਲੜਦਾ ਹੈ ਤਾਂ ਉਸ ਨੂੰ ਜਾਨ ਗੁਆਣੀ ਪੈਂਦੀ ਹੈ।ਇਸ ਸਮੇ ਧਰਨੇ ਵਿਚ ਦਾਮਨ ਬਾਜਵਾ ਦੇ ਨਾਲ ਗੁਲਜ਼ਾਰ ਸਿੰਘ ਤੂਰਬਨਜਾਰਾ ਅਤੇ ਸਨਮਦੀਪ ਸਿੰਘ ਕਨੋਈ ਦਾ ਪਰਿਵਾਰ ਵੀ ਸ਼ਾਮਿਲ ਹੋਇਆ।
ਤਾਜ਼ਾ ਖ਼ਬਰਾਂ
Free
ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਵਲੋਂ ਸੁਨਾਮ 'ਚ ਧਰਨਾ
ਸੁਨਾਮ ਊਧਮ ਸਿੰਘ ਵਾਲਾ,19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ...
ਅਜੀਤ ਡੈਸਕ
19-10-2026