19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਮਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਾਹਪੁਰ ਜਾਜਨ ਵਿਖੇ ਧਰਨਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 19 ਅਕਤੂਬਰ (ਹੀਰਾ ਸਿੰਘ ਮਾਂਗਟ) - ਬੀਤੇ ਦਿਨੀ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ...

Ad Position 21
No active advertisement
ਅਜੀਤ ਡੈਸਕ 19-10-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 19 ਅਕਤੂਬਰ (ਹੀਰਾ ਸਿੰਘ ਮਾਂਗਟ) - ਬੀਤੇ ਦਿਨੀ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਮਾਨਸਾ ਮੋਰਚਾ ਵਲੋਂ ਦਿੱਤੀ ਗਈ ਧਰਨੇ ਦੀ ਕਾਲ ਅਨੁਸਾਰ ਅੱਜ ਵੱਖ-ਵੱਖ ਸਿਆਸੀ ਅਤੇ ਕਿਸਾਨ ਜਥੇਬੰਦੀਆਂ ਵਲੋਂ ਪਿੰਡ ਸ਼ਾਹਪੁਰ ਜਾਜਨ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਘਰ ਮੂਹਰੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਝੋਟਾ ਦੇ ਕਤਲ ਦੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਆਗੂਆਂ ਵੱਲੋਂ ਵਿਧਾਇਕ ਦੇ ਪਿੰਡ ਸਾਹਪੁਰ ਜਾਜਨ ਵਿਖੇ ਕੰਧਾਂ ਉੱਪਰ ਲਾਹਣਤੀ ਪੱਤਰ ਵੀ ਚਿਪਕਾਏ ਗਏ।

Ad Position 22
No active advertisement
ਪਿਛਲੀ ਖ਼ਬਰ ਗੋਲੀਬਾਰੀ ਦੇ ਮਾਮਲੇ 'ਚ ਸੀ.ਆਈ.ਏ. ਸਟਾਫ਼ ਦੀ ਟੀਮ ਵਲੋਂ 2 ਮੁਲਜ਼ਮ ਕਾਬੂ ਅਗਲੀ ਖ਼ਬਰ ਸਾਬਕਾ ਕੌਂਸਲਰ ਦੇ ਘਰ ਗੋਲੀਆਂ ਚਲਾਉਣ ਵਾਲੇ ਲਾਰੈਂਸ ਬਿਸ਼ਨੋਈ ਗਰੋਹ ਨਾਲ ਜੁੜੇ ਤਿੰਨ ਸ਼ੂਟਰ ਗ੍ਰਿਫ਼ਤਾਰ
Ad Position 24