19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੋਲੀਬਾਰੀ ਦੇ ਮਾਮਲੇ 'ਚ ਸੀ.ਆਈ.ਏ. ਸਟਾਫ਼ ਦੀ ਟੀਮ ਵਲੋਂ 2 ਮੁਲਜ਼ਮ ਕਾਬੂ

ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ) - ਸੀ.ਆਈ.ਏ. ਸਟਾਫ਼ ਦਿਹਾਤੀ ਦੀ ਪੁਲਿਸ ਨੇ ਗੋਲੀਬਾਰੀ ਦੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ...

Ad Position 21
No active advertisement
ਅਜੀਤ ਡੈਸਕ 19-10-2026

ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ) - ਸੀ.ਆਈ.ਏ. ਸਟਾਫ਼ ਦਿਹਾਤੀ ਦੀ ਪੁਲਿਸ ਨੇ ਗੋਲੀਬਾਰੀ ਦੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਨਾਜਾਇਜ਼ ਪਿਸਤੌਲ, ਦੋ ਦੇਸੀ ਕੱਟੇ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ, 17 ਅਕਤੂਬਰ ਨੂੰ ਰਾਜਵੀਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਦੀ ਇਕ ਟੀਮ ਚੈਕਿੰਗ ਲਈ ਇਲਾਕੇ ਵਿਚ ਮੌਜੂਦ ਸੀ। ਇਸ ਦੌਰਾਨ ਗਸ਼ਤ ਕਰ ਰਹੀ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਚਰਨਜੀਤ ਸਿੰਘ ਉਰਫ਼ ਜੋਤ ਅਤੇ ਅਮਨਦੀਪ ਸਿੰਘ ਉਰਫ਼ ਅਮਨੀ ਵੱਖ-ਵੱਖ ਵਾਰਦਾਤਾਂ ਵਿਚ ਸ਼ਾਮਿਲ ਹਨ ਅਤੇ ਨਾਜਾਇਜ਼ ਹਥਿਆਰ ਰੱਖਦੇ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ।
ਪੁਲਿਸ ਅਨੁਸਾਰ, ਮੁਲਜ਼ਮਾਂ ਦੇ ਕਬਜ਼ੇ ਵਿਚੋਂ 32 ਬੋਰ ਦੇ ਦੋ ਦੇਸੀ ਪਿਸਤੌਲ, .30 ਬੋਰ ਦਾ ਇਕ ਦੇਸੀ ਪਿਸਤੌਲ, .315 ਬੋਰ ਦਾ ਇਕ ਦੇਸੀ ਕੱਟਾ, .32 ਬੋਰ ਦੇ ਚਾਰ ਜ਼ਿੰਦਾ ਕਾਰਤੂਸ, 30 ਬੋਰ ਦੇ ਦੋ ਜ਼ਿੰਦਾ ਕਾਰਤੂਸ ਅਤੇ 315 ਬੋਰ ਦਾ ਇਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ।
ਇਸ ਸੰਬੰਧੀ ਥਾਣਾ ਆਦਮਪੁਰ ਵਿਖੇ ਮੁਕੱਦਮਾ ਨੰਬਰ 236, ਮਿਤੀ 17 ਅਕਤੂਬਰ 2026, ਧਾਰਾ 25(1)(ਬੀ)-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹਥਿਆਰਾਂ ਦੀ ਸਪਲਾਈ ਅਤੇ ਹੋਰ ਸੰਭਾਵੀ ਵਾਰਦਾਤਾਂ ਸੰਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਾਰਡਨ ਦੀ ਭਰਤੀ ਲਈ ਟੈਸਟ ਪਾਸ ਨੌਜਵਾਨਾਂ ਵਲੋਂ ਡੀ.ਸੀ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਾਹਪੁਰ ਜਾਜਨ ਵਿਖੇ ਧਰਨਾ
Ad Position 24