19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤਾ ਟਰਾਫ਼ੀ ਦਾ ਸਵਾਗਤ, ਹਾਕੀ ਨਾਲ ਜੁੜ ਕੇ ਖੇਡ ਮੈਦਾਨਾਂ ਦੀ ਰੌਣਕ ਵਧਾਉਣ ਦਾ ਦਿੱਤਾ ਸੱਦਾ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)- ਹਾਕੀ ਪ੍ਰਤੀ ਨੌਜਵਾਨ ਪੀੜ੍ਹੀ ਦੀ ਦਿਲਚਸਪੀ ਵਧਾਉਣ ਅਤੇ ਖੇਡ ਸੱਭਿਆਚਾਰ...

Ad Position 21
No active advertisement
ਅਜੀਤ ਡੈਸਕ 19-10-2026

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)- ਹਾਕੀ ਪ੍ਰਤੀ ਨੌਜਵਾਨ ਪੀੜ੍ਹੀ ਦੀ ਦਿਲਚਸਪੀ ਵਧਾਉਣ ਅਤੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਲੈ ਕੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੀ ਟਰਾਫ਼ੀ ਵੈਨ ਅੱਜ ਬਰਨਾਲਾ ਹੁੰਦੀ ਹੋਈ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਪੁੱਜੀ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਅਤੇ ਖੇਡ ਵਿਭਾਗ ਦੇ ਨੁਮਾਇੰਦਿਆਂ ਨਾਲ ਟਰਾਫ਼ੀ ਦਾ ਸ਼ਾਨਦਾਰ ਸਵਾਗਤ ਕੀਤਾ।

ਭਰਾਜ ਨੇ ਕਿਹਾ ਕਿ ਹਾਕੀ ਦਾ ਪੰਜਾਬ ਦੀ ਖੇਡ ਵਿਰਾਸਤ ਵਿਚ ਵਿਸ਼ੇਸ਼ ਸਥਾਨ ਹੈ ਅਤੇ ਪੰਜਾਬ ਦੇ ਖਿਡਾਰੀਆਂ ਨੇ ਆਪਣੀ ਮਿਹਨਤ ਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਟਰਾਫ਼ੀ ਟੂਰ ਨੌਜਵਾਨਾਂ ਨੂੰ ਹਾਕੀ ਦੀ ਅਮੀਰ ਵਿਰਾਸਤ ਨਾਲ ਜੋੜਨ ਦਾ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਟਰਾਫ਼ੀ ਨੂੰ ਨੇੜਿਓਂ ਦੇਖਣਾ ਉੱਭਰਦੇ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਬਣਦਾ ਹੈ।

ਅਜਿਹੇ ਉਪਰਾਲੇ ਬੱਚਿਆਂ ਅਤੇ ਨੌਜਵਾਨਾਂ ਅੰਦਰ ਵੱਡੇ ਖੇਡ ਮੰਚਾਂ ਤੱਕ ਪਹੁੰਚਣ ਦੀ ਇੱਛਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਹੋਰ ਮਿਹਨਤ ਕਰਨ ਦਾ ਹੌਸਲਾ ਦਿੰਦੇ ਹਨ। ਭਰਾਜ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੜ੍ਹਾਈ ਦੇ ਨਾਲ ਖੇਡਾਂ ਨੂੰ ਵੀ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ ਅਨੁਸ਼ਾਸਨ, ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਵਿਕਸਿਤ ਕਰਦੀਆਂ ਹਨ। ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡ ਮੈਦਾਨ ਅਹਿਮ ਭੂਮਿਕਾ ਨਿਭਾਉਂਦੇ ਹਨ।

ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਦਾ ਸਾਥ ਦੇਣ ਅਤੇ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਹਾਕੀ ਪ੍ਰਤੀ ਲੋਕਾਂ ਦੀ ਦਿਲਚਸਪੀ ਵਧਾਉਣਾ ਅਤੇ ਨਵੀਂ ਪੀੜ੍ਹੀ ਨੂੰ ਇਸ ਖੇਡ ਨਾਲ ਜੋੜਨਾ ਹੈ।

ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਟਰਾਫ਼ੀ ਦਾ ਪਹੁੰਚਣਾ ਸਥਾਨਕ ਖਿਡਾਰੀਆਂ ਲਈ ਉਤਸ਼ਾਹਜਨਕ ਮੌਕਾ ਹੈ, ਜੋ ਉਨ੍ਹਾਂ ਨੂੰ ਨਿਯਮਤ ਅਭਿਆਸ ਅਤੇ ਸਮਰਪਣ ਨਾਲ ਆਪਣੀ ਖੇਡ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕਰੇਗਾ। ਨਵਦੀਪ ਸਿੰਘ ਨੇ ਨੌਜਵਾਨਾਂ ਨੂੰ ਖੇਡ ਵਿਭਾਗ ਦੇ ਕੋਚਾਂ ਦੀ ਅਗਵਾਈ ਹੇਠ ਸਿਖਲਾਈ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਨਿਰੰਤਰ ਅਭਿਆਸ, ਅਨੁਸ਼ਾਸਨ ਅਤੇ ਸਹੀ ਮਾਰਗਦਰਸ਼ਨ ਨਾਲ ਉਹ ਜ਼ਿਲ੍ਹੇ, ਸੂਬੇ ਅਤੇ ਦੇਸ਼ ਦੀ ਨੁਮਾਇੰਦਗੀ ਕਰਨ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਇਸ ਮੌਕੇ ਹਾਕੀ ਦਾ ਸ਼ੋਅ ਮੈਚ ਵੀ ਕਰਵਾਇਆ ਗਿਆ। 

Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ’ਚ ਡਰੋਨ ਰਾਹੀਂ ਆਈ ਕਰੀਬ 10 ਕਿਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਬਠਿੰਡਾ 'ਚ ਨਿਵੇਕਲੇ ਢੰਗ ਨਾਲ
Ad Position 24