19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਿਮਰਜੀਤ ਸਿੰਘ ਬੈਂਸ ਨੂੰ ਇਕ ਸਾਲ ਦੀ ਕੈਦ

ਪਟਿਆਲਾ, 19 ਅਕਤੂਬਰ- ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਇਕ ਮਾਮਲੇ ਵਿਚ....

Ad Position 21
No active advertisement
ਅਜੀਤ ਡੈਸਕ 19-10-2026

ਪਟਿਆਲਾ, 19 ਅਕਤੂਬਰ- ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਇਕ ਮਾਮਲੇ ਵਿਚ ਅਦਾਲਤ ਵਲੋਂ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਫੈਸਲਾ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਦਾਇਰ ਕੀਤੀ ਗਈ ਸ਼ਿਕਾਇਤ ’ਤੇ ਸੁਣਾਇਆ ਗਿਆ।

ਪਟਿਆਲਾ ਵਿਖੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਏਕਤਾ ਸਹੋਤਾ ਦੀ ਅਦਾਲਤ ਨੇ 19 ਅਕਤੂਬਰ, 2026 ਨੂੰ ਇਸ ਮਾਮਲੇ ਵਿਚ ਆਪਣਾ ਫੈਸਲਾ ਸੁਣਾਉਂਦਿਆਂ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ।

ਇਹ ਮਾਮਲਾ ਸਾਲ 2018 ਵਿਚ ਪੰਜਾਬ ਦੇ ਸਿਹਤ ਵਿਭਾਗ ਵਲੋਂ ਦਵਾਈਆਂ ਦੀ ਖਰੀਦ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈਆਂ ਦੀ ਸਪਲਾਈ ਸਬੰਧੀ ਲਗਾਏ ਗਏ ਦੋਸ਼ਾਂ ਨਾਲ ਜੁੜਿਆ ਹੋਇਆ ਸੀ। ਇਸ ਸਬੰਧੀ ਬ੍ਰਹਮ ਮਹਿੰਦਰਾ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਹੋਈ।

ਅਦਾਲਤ ਦੇ ਇਸ ਫੈਸਲੇ ਨਾਲ ਮਾਣਹਾਨੀ ਦੇ ਇਸ ਮਾਮਲੇ ਵਿਚ ਅਹਿਮ ਮੋੜ ਆਇਆ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਓ.ਐਸ.ਡੀ. ਰਾਜਵੀਰ ਸਿੰਘ ਘੁੰਮਣ ਬਾਹਰ ਨਿਕਲੇ ਅਗਲੀ ਖ਼ਬਰ ਸਚਿਨ ਪਾਇਲਟ ਅਤੇ ਪਰਗਟ ਸਿੰਘ ਨੇ ਜੰਡਿਆਲਾ ਗੁਰੂ ਦੇ ਪੀੜਿਤ ਪਰਿਵਾਰਾਂ ਨਾਲ ਕੀਤੀ ਹਮਦਰਦੀ ਪ੍ਰਗਟ
Ad Position 24