19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

3.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੇਡ ਸਟੇਡੀਅਮ ਦਾ ਈ. ਟੀ. ਓ. ਨੇ ਕੀਤਾ ਉਦਘਾਟਨ

ਜੰਡਿਆਲਾ ਗੁਰੂ, 19 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ....

Ad Position 21
No active advertisement
ਅਜੀਤ ਡੈਸਕ 19-10-2026

ਜੰਡਿਆਲਾ ਗੁਰੂ, 19 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੁਸ਼ਹਿਰੇ ਦੀ ਪੂਰਵ ਸੰਧਿਆ ਮੌਕੇ ਜੰਡਿਆਲਾ ਗੁਰੂ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਨਵੇਂ ਖੇਡ ਸਟੇਡੀਅਮ ਦਾ ਤੋਹਫ਼ਾ ਦਿੰਦਿਆਂ ਅੱਜ 3.50 ਕਰੋੜ ਰੁਪਏ ਦੀ ਲਾਗਤ ਨਾਲ ਰਿਕਾਰਡ ਛੇ ਮਹੀਨਿਆਂ ਵਿਚ ਜੰਡਿਆਲਾ ਗੁਰੂ ਵਿਚ ਤਿਆਰ ਕੀਤੇ ਗਏ ਸਟੇਡੀਅਮ ਦਾ ਉਦਘਾਟਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੁਸਹਿਰੇ ਮੌਕੇ ਉਨ੍ਹਾਂ ਜੰਡਿਆਲਾ ਗੁਰੂ ਵਿਖੇ ਨਵਾਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਸੀ। ਇਸ ਵਾਅਦੇ ਨੂੰ ਪੂਰਾ ਕਰਨ ਲਈ ਇਸ ਸਾਲ ਮਈ ਮਹੀਨੇ ਵਿਚ ਸਟੇਡੀਅਮ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ, ਜੋ ਛੇ ਮਹੀਨਿਆਂ ਦੇ ਰਿਕਾਰਡ ਸਮੇਂ ਵਿਚ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿਚ ਸੂਬੇ ਭਰ ਵਿਚ ਤਿੰਨ ਹਜ਼ਾਰ ਤੋਂ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਖਿਡਾਰੀਆਂ ਨੂੰ ਅਭਿਆਸ ਕਰਨ ਅਤੇ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਸਹੂਲਤਾਂ ਮਿਲ ਸਕਣ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਕੌਮੀ ਹਾਕੀ ਟੀਮ ਵਿੱਚ ਪੰਜਾਬ ਦੇ ਨੌਂ ਖਿਡਾਰੀ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਲੀਗ ਦੇ ਮੈਚ ਕਰਵਾਏ ਜਾਣੇ ਹਨ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ, ਸੁਹਿੰਦਰ ਕੌਰ, ਐਡਵੋਕੇਟ ਰਾਜ ਕੁਮਾਰ ਮਲਹੋਤਰਾ ਤੇ ਹੋਰ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ’ਤੇ ਇਕ ਆੜ੍ਹਤੀ ਦਾ ਲਾਇਸੰਸ ਮੁਅੱਤਲ, ਦੂਜੇ ਨੂੰ ਨੋਟਿਸ ਅਗਲੀ ਖ਼ਬਰ ਪਰਵਿੰਦਰ ਝੋਟਾ ਮਾਮਲੇ ’ਚ 3 ਮਹਿਲਾ ਮੈਂਬਰੀ ਕਮੇਟੀ ਦਾ ਗਠਨ
Ad Position 24