20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਸ਼ਹਿਰ ਦੇ ਵਪਾਰੀਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੰਡਿਆ

ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸੰਬੰਧ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ।

Ad Position 21
No active advertisement
ਅਜੀਤ ਡੈਸਕ 20-10-2026

ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸੰਬੰਧ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਜਥੇਦਾਰ ਬਾਬਾ ਸਿੰਘ ਗੁਮਾਨਪੁਰਾ, ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ ਮੇਜਰ ਸਿੰਘ ਅਰਜਨ ਮਾਂਗਾ, ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ ਅਤੇ ਵਧੀਕ ਮੈਨੇਜਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਸਮੇਤ ਹੋਰ ਅਧਿਕਾਰੀਆਂ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ 25 ਤੋਂ 27 ਅਕਤੂਬਰ ਦੌਰਾਨ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦੇਣ ਦੇ ਨਾਲ ਨਾਲ ਲੱਡੂਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ ਜਾਣਗੇ, ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ  ਰੰਗ ਬਿਰੰਗੇ ਫੁੱਲਾਂ ਨਾਲ ਸਜਾਵਟ ਕੀਤੀ ਜਾਵੇਗੀ ਅਤੇ ਰਾਤ ਨੂੰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜੀ ਚਲਾਈ ਜਾਵੇਗੀ। ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਨਤਮਸਤਕ ਅਗਲੀ ਖ਼ਬਰ ਮਾਨਸਾ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ
Ad Position 24