20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜਲੰਧਰ ’ਚ ਖ਼ੂਨੀ ਖੇਡ: ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਮਕਸੂਦਾਂ 20 ਅਕਤੂਬਰ (ਸੌਰਵ ਮਹਿਤਾ)- ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ ਹੋ ਕੇ ਉਸ ’ਤੇ ਚਾਕੂ ਨਾਲ ਹਮਲਾ ਕਰਨ ਅਤੇ ਬਚਾਅ ਲਈ ਆਈ ਉਸ ਦੀ ਮਾਂ ਨੂੰ ਵੀ ਜ਼ਖ਼ਮੀ ਕਰਨ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਨੌਜਵਾਨ ਨੇ ਖ਼ੁਦ ਵੀ ਚਾਕੂ ਨਾਲ ਆਪਣੀਆਂ ਨਸਾਂ ਕੱਟ ਲਈਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਮਲੇ ਵਿਚ ਜ਼ਖ਼ਮੀ ਮਾਂ-ਧੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-10-2026

ਪ੍ਰਾਪਤ ਜਾਣਕਾਰੀ ਅਨੁਸਾਰ, ਨੌਜਵਾਨ ਕਥਿਤ ਤੌਰ ’ਤੇ ਸਲਫਾਸ ਨਿਗਲਣ ਤੋਂ ਬਾਅਦ ਲੜਕੀ ਮਨਪ੍ਰੀਤ ਕੌਰ ਦੇ ਘਰ ਪਹੁੰਚਿਆ ਸੀ। ਘਰ ਵਿਚ ਦਾਖ਼ਲ ਹੁੰਦਿਆਂ ਹੀ ਉਸ ਨੇ ਮਨਪ੍ਰੀਤ ਕੌਰ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਧੀ ਦੀਆਂ ਚੀਕਾਂ ਸੁਣ ਕੇ ਉਸ ਦੀ ਮਾਂ ਸੀਮਾ ਦੇਵੀ ਮੌਕੇ ’ਤੇ ਪਹੁੰਚੀ ਅਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨੌਜਵਾਨ ਨੇ ਸੀਮਾ ਦੇਵੀ ’ਤੇ ਵੀ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਕਾਰਨ ਮਾਂ-ਧੀ ਦੋਵੇਂ ਖ਼ੂਨ ਨਾਲ ਲੱਥਪੱਥ ਹੋ ਕੇ ਡਿੱਗ ਪਈਆਂ।

ਘਟਨਾ ਦੌਰਾਨ ਨੌਜਵਾਨ ਨੇ ਖ਼ੁਦ ਨੂੰ ਵੀ ਚਾਕੂ ਮਾਰ ਕੇ ਜ਼ਖ਼ਮੀ ਕਰ ਲਿਆ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਜ਼ਖ਼ਮੀ ਮਾਂ-ਧੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਦਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 1 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸਾਰਾ ਅਲੀ ਖਾਨ ਤੇ ਆਯੂਸ਼ਮਾਨ ਖੁਰਾਨਾ ਅਗਲੀ ਖ਼ਬਰ ਏਸ਼ੀਅਨ ਪੈਰਾ ਖੇਡਾਂ 2026 - 10 ਮੀਟਰ ਏਅਰ ਪਿਸਤੌਲ SH1 ਮੁਕਾਬਲੇ ਚ ਮਨੀਸ਼ ਨਰਵਾਲ ਨੇ ਜਿੱਤਿਆ ਚਾਂਦੀ ਦਾ ਤਗ਼ਮਾ
Ad Position 24