ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਣੀ ਕਰਨ ਉਪਰੰਤ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਸਾਡਾ ਮਸਲਾ ਕੋਈ ਸਿਆਸੀ ਨਹੀਂ ਹੈ ਸਗੋਂ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦਾ ਹੈ।
ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਵਲੋਂ 24 ਘੰਟਿਆਂ ਦੇ ਅੰਦਰ-ਅੰਦਰ ਸੀ.ਬੀ.ਆਈ. ਤੋਂ ਜਾਂਚ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕਰਨ ਲਈ ਤਿਆਰ ਹਨ।