20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੰਜਾਬ ਵਿਚ ਕਿਸੇ ਵੀ ਕਿਸਮ ਦਾ ਕੈਮੀਕਲ ਨਸ਼ਾ ਨਹੀਂ ਬਣਦਾ- ਹਰਪਾਲ ਚੀਮਾ

ਸੰਗਰੂਰ, 20 ਅਕਤੂਬਰ (ਧੀਰਜ ਪਸੋਰੀਆ)- ਪੰਜਾਬ ਦੀ ਧਰਤੀ ਉੱਤੇ ਕਿਸੇ ਵੀ ਕਿਸਮ ਦਾ ਕੈਮੀਕਲ ਜਾਂ...

Ad Position 21
No active advertisement
ਅਜੀਤ ਡੈਸਕ 20-10-2026

ਸੰਗਰੂਰ, 20 ਅਕਤੂਬਰ (ਧੀਰਜ ਪਸੋਰੀਆ)- ਪੰਜਾਬ ਦੀ ਧਰਤੀ ਉੱਤੇ ਕਿਸੇ ਵੀ ਕਿਸਮ ਦਾ ਕੈਮੀਕਲ ਜਾਂ ਸਿੰਥੈਟਿਕ ਨਸ਼ਾ ਤਿਆਰ ਨਹੀਂ ਕੀਤਾ ਜਾਂਦਾ ਹੈ। ਜਿਹੜੀਆਂ ਪਾਬੰਦੀਸ਼ੁਦਾ ਦਵਾਈਆਂ ਨਸ਼ੇ ਦੇ ਤੌਰ ਤੇ ਵਰਤੀਆਂ ਜਾਂਦੀਆਂ ਹਨ, ਉਨ੍ਹਾਂ ਦੀਆਂ ਫੈਕਟਰੀਆਂ ਮੁੱਖ ਤੌਰ ਤੇ ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਸੂਬਿਆਂ ਵਿਚ ਚੱਲ ਰਹੀਆਂ ਹਨ।

ਜੇਕਰ ਇਨ੍ਹਾਂ ਸੂਬਿਆਂ ਵਿਚ ਚੱਲ ਰਹੀਆਂ ਅਜਿਹੀਆਂ ਫੈਕਟਰੀਆਂ ਉੱਤੇ ਕੰਟਰੋਲ ਕੀਤਾ ਜਾਵੇ ਤਾਂ ਦੇਸ਼ ਵਿਚ ਮੈਡੀਕਲ ਨਸ਼ੇ ਦੀ ਸਪਲਾਈ ਆਪਣੇ ਆਪ ਬੰਦ ਹੋ ਸਕਦੀ ਹੈ। ਚੀਮਾ ਦਾ ਕਹਿਣਾ ਹੈ ਕਿ ਜੋ ਦਵਾਈਆਂ ਨਸ਼ੇ ਦੇ ਤੌਰ ਤੇ ਵਰਤੀਆਂ ਜਾਂਦੀਆਂ ਹਨ ਉਨ੍ਹਾਂ ਨੂੰ ਐਨ.ਡੀ.ਪੀ.ਐਸ. ਐਕਟ ਦੇ ਦਾਇਰੇ ਵਿਚ ਲਿਆਂਦਾ ਜਾਵੇ ਇਸ ਬਾਰੇ ਸੂਬਾ ਸਰਕਾਰ ਵਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਲਿਖਿਆ ਜਾ ਚੁੱਕਾ ਹੈ, ਪਰ ਕੇਂਦਰ ਸਰਕਾਰ ਵਲੋਂ ਇਸ ਸੰਬੰਧ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। 

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਜੋ ਦਵਾਈਆਂ ਨਸ਼ੇ ਦੇ ਤੌਰ ਤੇ ਵਰਤੀਆਂ ਜਾਂਦੀਆਂ ਹਨ ਉਹਨਾਂ ਨੂੰ ਐਨ.ਡੀ.ਪੀ.ਐਸ. ਐਕਟ ਦੇ ਦਾਇਰੇ ਵਿਚ ਲਿਆਂਦਾ ਜਾਵੇ। ਇਸ ਬਾਰੇ ਸੂਬਾ ਸਰਕਾਰ ਵਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਲਿਖਿਆ ਜਾ ਚੁੱਕਾ ਹੈ, ਪਰ ਕੇਂਦਰ ਸਰਕਾਰ ਵਲੋਂ ਇਸ ਸੰਬੰਧ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। 

Ad Position 22
No active advertisement
ਪਿਛਲੀ ਖ਼ਬਰ ਖੇਡ ਦੇ ਮੈਦਾਨ ’ਚ ਚਮਕੀ ਕਪੂਰਥਲਾ ਦੀ ਸਰਗੁਨ ਕੌਰ ਅਗਲੀ ਖ਼ਬਰ ਝੋਟਾ ਦੇ ਪਰਿਵਾਰ ਨੂੰ 120 ਦਿਨਾਂ ’ਚ ਇਨਸਾਫ਼ ਦਿੱਤਾ ਜਾਵੇਗਾ– ਬਿਕਰਮਜੀਤ ਸਿੰਘ ਸਾਹਨੀ
Ad Position 24