20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਜਪਾ ਪੰਜਾਬ ਨੂੰ ‘ਉੱਡਤਾ ਪੰਜਾਬ’ ਤੋਂ ‘ਉੱਭਰਦਾ ਪੰਜਾਬ’ ਬਣਾਏਗੀ- ਤਰੁਣ ਚੁੱਘ

ਰਾਜਾਸਾਂਸੀ (ਅੰਮ੍ਰਿਤਸਰ), 20 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ....

Ad Position 21
No active advertisement
ਅਜੀਤ ਡੈਸਕ 20-10-2026

ਰਾਜਾਸਾਂਸੀ (ਅੰਮ੍ਰਿਤਸਰ), 20 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੌਕੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਪਹਿਲੇ ਦਿਨ ਤੋਂ ਹੀ ਗੰਭੀਰ ਜਾਂਚ ਦੀ ਮੰਗ ਕਰਦੀ ਆ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਘਟਨਾਵਾਂ ਨੂੰ ਪਹਿਲਾਂ ਆਪਸੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ ਸੀ, ਹੁਣ ਉਨ੍ਹਾਂ ਵਿਚ ਸੀ.ਬੀ.ਆਈ ਜਾਂਚ ਦੀ ਮੰਗ ਉੱਠ ਰਹੀ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਲਗਾਤਾਰ ਨਸ਼ਿਆਂ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕਰ ਰਹੀ ਹੈ। ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਅਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਗੱਲ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਾ ਤਸਕਰੀ, ਗੈਂਗਸਟਰਵਾਦ, ਫਿਰੌਤੀਆਂ ਅਤੇ ਅਪਰਾਧਿਕ ਨੈੱਟਵਰਕ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿਚੋਂ ਡਰ ਅਤੇ ਅਸੁਰੱਖਿਆ ਦਾ ਮਾਹੌਲ ਖ਼ਤਮ ਕਰਕੇ ਲੋਕਾਂ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਵਾਤਾਵਰਨ ਦੇਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਕਲਪ ਪੰਜਾਬ ਨੂੰ ‘ਉੱਭਰਦਾ ਪੰਜਾਬ’ ਬਣਾਉਣ ਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ। 

Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਦੇ ਪਿੰਡ ਫਰਾਲਾ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਰਾਮਾ ਕ੍ਰਿਸ਼ਨਾ ਡਰਾਮਾਟ੍ਰਿਕ ਕਲੱਬ ਭੁਲੱਥ ਵਲੋਂ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ
Ad Position 24