20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੇਰਕਾ 'ਚ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਦੁਸਹਿਰਾ

ਵੇਰਕਾ (ਅੰਮ੍ਰਿਤਸਰ)-20 ਅਕਤੂਬਰ (ਲਖਵਿੰਦਰ ਸਿੰਘ)-ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਵੇਰਕਾ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ 'ਰਾਮਾ ਕ੍ਰਿਸ਼ਨਾ ਡਰਾਮਾਂ ....

Ad Position 21
No active advertisement
ਅਜੀਤ ਡੈਸਕ 20-10-2026

ਵੇਰਕਾ (ਅੰਮ੍ਰਿਤਸਰ), 20 ਅਕਤੂਬਰ (ਲਖਵਿੰਦਰ ਸਿੰਘ)-ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਵੇਰਕਾ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ 'ਰਾਮਾ ਕ੍ਰਿਸ਼ਨਾ ਡਰਾਮਾਂ ਟ੍ਰਿਕ ਕਲੱਬ ਵੇਰਕਾ' ਵਲੋਂ ਕੌਂਸਲਰ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਹੇਠ ਗੁਰੂ ਨਾਨਕ ਸਟੇਡੀਅਮ ਵੇਰਕਾ ਦੀ ਗਰਾਊਂਡ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਡਾ. ਰਾਜ ਕੁਮਾਰ ਵੇਰਕਾ ਅਤੇ ਹਲਕਾ ਪੂਰਬੀ ਦੇ ਸੰਭਾਵੀ ਉਮੀਦਵਾਰ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਆਦਮ ਕੱਦ ਪੁਤਲਿਆਂ ਨੂੰ ਅਗਨ ਭੇਟ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੌਂਸਲਰ ਨਵਦੀਪ ਸਿੰਘ ਹੁੰਦਲ ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਿਕ ਤਿਉਹਾਰ ਸਾਡੇ ਸਮਾਜ ਵਿੱਚ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਇਹ ਤਿਉਹਾਰ ਸਾਨੂੰ ਬਦੀ 'ਤੇ ਨੇਕੀ, ਝੂਠ 'ਤੇ ਸੱਚ ਅਤੇ ਅਨਿਆਂ 'ਤੇ ਨਿਆਂ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸੱਚਾਈ, ਇਮਾਨਦਾਰੀ ਅਤੇ ਨੇਕੀ ਦਾ ਰਸਤਾ ਅਪਣਾਉਣ ਦੀ ਪ੍ਰੇਰਨਾ ਦਿੱਤੀ। ਕੌਂਸਲਰ ਹੁੰਦਲ ਨੇ ਵੇਰਕਾ ਇਲਾਕੇ ਦੀ ਖ਼ੁਸ਼ਹਾਲੀ, ਬੱਚਿਆਂ ਦੀ ਚੰਗੀ ਸਿੱਖਿਆ ਅਤੇ ਵਪਾਰੀਆਂ ਦੀ ਤਰੱਕੀ ਦੀ ਕਾਮਨਾ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਸੰਸਥਾਵਾਂ ਨੇ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਥਾਣੇਦਾਰ ਨੇ ਨੌਜਵਾਨ ਨੂੰ ਥੱਪੜ ਮਾਰਿਆ, ਫਿਰ ਮੰਗੀ ਮੁਆਫ਼ੀ
Ad Position 24