20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਜੰਡਿਆਲਾ ਗੁਰੂ, 20 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਨਵੇਂ ਬਣੇ ਖੇਡ ...

Ad Position 21
No active advertisement
ਅਜੀਤ ਡੈਸਕ 20-10-2026

ਜੰਡਿਆਲਾ ਗੁਰੂ, 20 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਵਿਚ ਰਾਵਣ ਦਹਨ ਕੀਤਾ। ਇਸ ਮੌਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਦੁਸਹਿਰੇ ਦਾ ਤਿਉਹਾਰ ਇਲਾਕੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰਾ ਬਦੀ ’ਤੇ ਨੇਕੀ ਅਤੇ ਅਧਰਮ ’ਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ।

ਇਹ ਤਿਉਹਾਰ ਸਾਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਂਦਿਆਂ ਸੱਚਾਈ, ਇਮਾਨਦਾਰੀ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਬੁਰਾਈਆਂ ਦਾ ਤਿਆਗ ਕਰਕੇ ਚੰਗੇ ਗੁਣਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਅਤੇ ਸਮਾਜ ਵਿੱਚ ਆਪਸੀ ਸਾਂਝ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਰਾਵਣ ਮੇਘਨਾਥ ਅਤੇ ਕੁੰਭ ਕਰਨ ਦੇ ਪੁਤਲਿਆਂ ਨੂੰ ਕੀਤਾ ਅਗਨੀ ਭੇਂਟ ਅਗਲੀ ਖ਼ਬਰ ਮੁਹਾਲੀ ਦੇ ਫੇਜ਼-11 ਵਿਖੇ ਅੱਗ ਵਿਚ ਸੜਨ ਕਾਰਨ ਬਜ਼ੁਰਗ ਦੀ ਮੌਤ
Ad Position 24