20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜਾ ਟੀ-20 ਮੈਚ 92 ਦੌੜਾਂ ਨਾਲ ਜਿੱਤਿਆ

ਰਾਏਪੁਰ (ਛੱਤੀਸਗੜ੍ਹ), 20 ਅਕਤੂਬਰ- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਅਤੇ ਆਖਰੀ ਟੀ-20 ਮੁਕਾਬਲੇ ਵਿਚ....

Ad Position 21
No active advertisement
ਅਜੀਤ ਡੈਸਕ 20-10-2026

ਰਾਏਪੁਰ (ਛੱਤੀਸਗੜ੍ਹ), 20 ਅਕਤੂਬਰ- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਅਤੇ ਆਖਰੀ ਟੀ-20 ਮੁਕਾਬਲੇ ਵਿਚ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 3-0 ਨਾਲ ਆਪਣੇ ਨਾਮ ਕਰ ਲਈ। ਸਮ੍ਰਿਤੀ ਮੰਧਾਨਾ ਦੀ ਅਗਵਾਈ ਹੇਠ ਭਾਰਤ ਨੇ ਪਹਿਲੀ ਵਾਰ ਜ਼ਿੰਬਾਬਵੇ ਵਿਰੁੱਧ ਟੀ-20 ਲੜੀ ਜਿੱਤਣ ਦਾ ਮਾਣ ਹਾਸਲ ਕੀਤਾ।

ਮੰਗਲਵਾਰ ਨੂੰ ਰਾਏਪੁਰ ਵਿਚ ਖੇਡੇ ਗਏ ਇਸ ਮੁਕਾਬਲੇ ਵਿਚ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 216 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਸ਼ੈਫਾਲੀ ਵਰਮਾ ਅਤੇ ਹਰਮਨਪ੍ਰੀਤ ਕੌਰ ਨੇ ਸ਼ਾਨਦਾਰ ਅਰਧ-ਸੈਂਕੜੇ ਲਗਾ ਕੇ ਟੀਮ ਦੇ ਵੱਡੇ ਸਕੋਰ ਵਿਚ ਅਹਿਮ ਯੋਗਦਾਨ ਪਾਇਆ।

217 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਜ਼ਿੰਬਾਬਵੇ ਦੀ ਟੀਮ ਭਾਰਤੀ ਗੇਂਦਬਾਜ਼ਾਂ ਅੱਗੇ ਟਿਕ ਨਹੀਂ ਸਕੀ। ਮਹਿਮਾਨ ਟੀਮ ਨਿਰਧਾਰਤ 20 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ’ਤੇ ਸਿਰਫ਼ 124 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਭਾਰਤ ਨੇ 92 ਦੌੜਾਂ ਦੀ ਸ਼ਾਨਦਾਰ ਜਿੱਤ ਦਰਜ ਕਰਦਿਆਂ ਲੜੀ ਵਿਚ ਜ਼ਿੰਬਾਬਵੇ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਚਵਿੰਡਾ ਦੇਵੀ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ ਅਗਲੀ ਖ਼ਬਰ ਸੀਜੇਪੀ ਨੇ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਦੀ ਹਿਰਾਸਤ ਵਧਾਉਣ ਦੇ ਹੁਕਮਾਂ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ
Ad Position 24