21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਸ਼ਾ ਤਸਕਰੀ ਦੇ ਮਾਮਲਿਆਂ ’ਚ 1.27 ਲੱਖ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ- ਡੀ.ਜੀ.ਪੀ. ਗੌਰਵ ਯਾਦਵ

ਜਲੰਧਰ, 21 ਅਕਤੂਬਰ (ਜਤਿੰਦਰ ਪੰਮੀ)- ਪੰਜਾਬ ਪੁਲਿਸ ਵਲੋਂ ਸੂਬੇ ਵਿਚ ਨਸ਼ਾ ਤਸਕਰੀ, ਗੈਂਗਸਟਰਾਂ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ ਮਾਰਚ 2022 ਤੋਂ ਹੁਣ ਤੱਕ ਐਨ.ਡੀ.ਪੀ.ਐੱਸ. ਐਕਟ ਤਹਿਤ 95 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਅਤੇ 1 ਲੱਖ 27 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 21-10-2026

ਜਲੰਧਰ, 21 ਅਕਤੂਬਰ (ਜਤਿੰਦਰ ਪੰਮੀ)- ਪੰਜਾਬ ਪੁਲਿਸ ਵਲੋਂ ਸੂਬੇ ਵਿਚ ਨਸ਼ਾ ਤਸਕਰੀ, ਗੈਂਗਸਟਰਾਂ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ ਮਾਰਚ 2022 ਤੋਂ ਹੁਣ ਤੱਕ ਐਨ.ਡੀ.ਪੀ.ਐੱਸ. ਐਕਟ ਤਹਿਤ 95 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਅਤੇ 1 ਲੱਖ 27 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਮੇਂ ਦੌਰਾਨ 7,200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ 902 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼ ਕੀਤੀ ਗਈ ਹੈ।

ਇਹ ਪ੍ਰਗਟਾਵਾ ਡੀ.ਜੀ.ਪੀ.  ਗੌਰਵ ਯਾਦਵ ਨੇ ਅੱਜ ਪੀ. ਏ. ਪੀ. ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐੱਸ. ਮਾਮਲਿਆਂ ਵਿਚ 90 ਫ਼ੀਸਦੀ ਸਜ਼ਾ ਦਰ ਹੋਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਤੋੜਨ ਲਈ ਤਸਕਰਾਂ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਸਰੋਤਾਂ ਅਤੇ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਤਹਿਤ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕਰਕੇ ਨਸ਼ਾ ਵੇਚਣ ਅਤੇ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਵਿਚ ਪੁਲਿਸ ਦੇ ਨਾਲ ਸਿਹਤ, ਸਿੱਖਿਆ ਅਤੇ ਖੇਡ ਵਿਭਾਗਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਖੇਡ ਮੈਦਾਨਾਂ ਦੀ ਉਸਾਰੀ, ਸਟਰੀਟ ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ-ਨਾਲ ਨਸ਼ਾ ਛੁਡਾਊ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ।

ਗੌਰਵ ਯਾਦਵ ਅਨੁਸਾਰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਹੁਣ ਤੱਕ ਵੱਖ-ਵੱਖ ਸੰਗਠਿਤ ਅਪਰਾਧਿਕ ਗਰੋਹਾਂ ਦੇ 3,526 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1,288 ਗੈਂਗਸਟਰ ਮੋਡਿਊਲਾਂ ਖ਼ਿਲਾਫ਼ ਕਾਰਵਾਈ ਕਰਦਿਆਂ 2,507 ਹਥਿਆਰ ਅਤੇ 752 ਵਾਹਨ ਬਰਾਮਦ ਕੀਤੇ ਗਏ ਹਨ।

ਅੰਦਰੂਨੀ ਸੁਰੱਖਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ 86 ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਕੇ 660 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕਾਰਵਾਈਆਂ ਦੌਰਾਨ 38 ਆਈ.ਈ.ਡੀਜ਼., 131 ਹੈਂਡ ਗ੍ਰਨੇਡ, 28 ਕਿਲੋਗ੍ਰਾਮ ਆਰ.ਡੀ.ਐਕਸ. ਅਤੇ ਛੇ ਰਾਕੇਟ ਲਾਂਚਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਬੀ.ਐੱਸ.ਐੱਫ. ਅਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਇਮਾਰਤਾਂ, ਆਧੁਨਿਕ ਉਪਕਰਨਾਂ ਅਤੇ ਸਾਫਟਵੇਅਰ ਸਮੇਤ ਵੱਖ-ਵੱਖ ਖੇਤਰਾਂ ਵਿਚ 1,600 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਪੁਲਿਸ ਦੀ ਸਮਰੱਥਾ ਵਧਾਉਣ ਅਤੇ ਆਧੁਨਿਕ ਤਕਨੀਕ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਸ਼ਿਆਂ, ਗੈਂਗਸਟਰਾਂ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ਦੇ ਮੁੜ ਵਿਕਾਸ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਸਰਕਾਰ ਦੀ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਨਸ਼ਾ ਤਸਕਰੀ ’ਤੇ ਕਾਬੂ ਪਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਸੁਧਾਰ ਲਿਆਉਣਾ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਹੈ।

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਨੇ ਝੋਟਾ ਕਤਲ ਕੇਸ ਦੀ ਸੀ.ਬੀ.ਆਈ. ਜਾਂਚ ਦਾ ਵਾਅਦਾ ਤੁਰੰਤ ਨਿਭਾਇਆ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਝੋਟਾ ਹੱਤਿਆਕਾਂਡ- ਵੱਖਰੀ ਐਫ. ਆਈ. ਆਰ. ਨਹੀਂ ਦਰਜ ਕਰੇਗੀ ਸੀ. ਬੀ. ਆਈ.
Ad Position 24