21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ ਸਿਵਲ ਸਕੱਤਰੇਤ ’ਚ ਚੱਲ ਰਹੀ ਮੁਲਾਜ਼ਮਾਂ ਦੀ ਰੋਸ ਰੈਲੀ

ਚੰਡੀਗੜ੍ਹ, 21 ਅਕਤੂਬਰ (ਅਜਾਇਬ ਔਜਲਾ)- ਸਾਂਝਾ ਮੁਲਾਜ਼ਮ ਫਰੰਟ ਵਲੋਂ 21 ਅਤੇ 22 ਅਕਤੂਬਰ ਨੂੰ ਦਿੱਤੇ ਹੜਤਾਲ ਦੇ ਸੱਦੇ ’ਤੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਮੁਲਾਜ਼ਮਾਂ ਵਲੋਂ ਜੋਰ ਸ਼ੋਰ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਰਕੇ ਆਪ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ।

Ad Position 21
No active advertisement
ਅਜੀਤ ਡੈਸਕ 21-10-2026

ਚੰਡੀਗੜ੍ਹ, 21 ਅਕਤੂਬਰ (ਅਜਾਇਬ ਔਜਲਾ)- ਸਾਂਝਾ ਮੁਲਾਜ਼ਮ ਫਰੰਟ ਵਲੋਂ 21 ਅਤੇ 22 ਅਕਤੂਬਰ ਨੂੰ ਦਿੱਤੇ ਹੜਤਾਲ ਦੇ ਸੱਦੇ ’ਤੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਮੁਲਾਜ਼ਮਾਂ ਵਲੋਂ ਜੋਰ ਸ਼ੋਰ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਰਕੇ ਆਪ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ। ਵੱਖ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ ਅਤੇ ਸਰਕਾਰ ਪਿਛਲੀ ਮੀਟਿੰਗ ਵਿਚ ਅਗਲੀ ਮੀਟਿੰਗ ਦਾ ਭਰੋਸਾ ਦੇ ਕੇ ਭੱਜ ਰਹੀ ਹੈ, ਜਿਸ ਦਾ ਖ਼ਮਿਆਜ਼ਾ ਉਨ੍ਹਾਂ ਨੂੰ ਵੋਟਾਂ ਵਿਚ ਭੁਗਤਣਾ ਪਵੇਗਾ। ਮੁਲਾਜ਼ਮ ਵਰਗ ਇਸ ਵਾਰ ਨਾ ਤਾਂ ਆਪਣੀਆਂ ਵੋਟਾਂ ਇਸ ਸਰਕਾਰ ਨੂੰ ਪਾਉਣਗੇ ਅਤੇ ਨਾ ਹੀ ਆਪਣੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਪਾਉਣ ਦੇਣਗੇ। ਮੁਲਾਜ਼ਮਾਂ ਦੀਆਂ ਮੰਗਾਂ ਵਿਚ ਬਕਾਇਆ ਮਹਿੰਗਾਈ ਭੱਤਾ, ਪੁਰਾਣੀ ਪੈਨਸ਼ਨ ਬਹਾਲੀ, 2015 ਅਤੇ 2020 ਦਾ ਨਵੇਂ ਭਰਤੀ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵਾਲੇ ਪੱਤਰ ਵਾਪਿਸ ਲੈਣ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਏ.ਸੀ.ਪੀ. ਸਕੀਮ ਵਰਗੇ ਕਈ ਹੋਰ ਮੁੱਦੇ ਹਨ, ਜਿਨ੍ਹਾਂ ਸੰਬੰਧੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸਨ। ਅੱਜ ਦੀ ਰੋਸ ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਸੁਖਚੈਨ ਸਿੰਘ ਖਹਿਰਾ, ਮਨਜੀਤ ਸਿੰਘ ਰੰਧਾਵਾ, ਮਲਕੀਤ ਸਿੰਘ ਔਜਲਾ, ਕੁਲਵੰਤ ਸਿੰਘ, ਸ਼ੁਸ਼ੀਲ ਕੁਮਾਰ ਫੌਜੀ, ਸਾਹਿਲ ਸ਼ਰਮਾ, ਮਿਥੁਨ ਚਾਵਲਾ, ਅਲਕਾ ਚੋਪੜਾ, ਇੰਦਰਪ੍ਰੀਤ ਸਿੰਘ ਭੰਗੂ, ਸੰਦੀਪ ਸਿੰਘ, ਸਿਕੰਦਰ ਸਿੰਘ, ਬਲਰਾਜ ਸਿੰਘ ਦਾਊ, ਜਗਤਾਰ ਸਿੰਘ, ਬਜਰੰਗ ਯਾਦਵ, ਦਲਜੀਤ ਸਿੰਘ, ਸ਼ਾਮ ਲਾਲ ਸ਼ਰਮਾ ਅਤੇ ਹੋਰ ਬਹੁਤ ਸਾਰੇ ਬੁਲਾਰੇ ਸ਼ਾਮਿਲ ਸਨ। 

Ad Position 22
No active advertisement
ਪਿਛਲੀ ਖ਼ਬਰ ਸੰਗਤ ਦੀ ਸਹਿਮਤੀ ਤੋਂ ਬਾਅਦ ਹੀ ਪੋਸਟਮਾਰਟਮ ਬਾਰੇ ਲਿਆ ਜਾਵੇਗਾ ਫ਼ੈਸਲਾ-ਮਨਪ੍ਰੀਤ ਕੌਰ ਅਗਲੀ ਖ਼ਬਰ ਬਿਜਲੀ ਕਾਮੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਗਏ
Ad Position 24