21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਰੇਲਵੇ ਪੁਲ ਹੇਠਾਂ ਬਣੇ ਕਮਰੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਗੁਰੂ ਹਰ ਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਸ਼ਹਿਰ ਵਿਚ ਰੇਲਵੇ ਪੁਲ ਦੇ ਹੇਠਾਂ ਬਣੇ ਇਕ ਕਮਰੇ ਵਿਚੋਂ ਕਰੀਬ 24 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ, ਵਾਸੀ ਬਸਤੀ ਮੱਘਰ ਸਿੰਘ ਵਾਲੀ ਵਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ

Ad Position 21
No active advertisement
ਅਜੀਤ ਡੈਸਕ 21-10-2026

ਗੁਰੂ ਹਰ ਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਸ਼ਹਿਰ ਵਿਚ ਰੇਲਵੇ ਪੁਲ ਦੇ ਹੇਠਾਂ ਬਣੇ ਇਕ ਕਮਰੇ ਵਿਚੋਂ ਕਰੀਬ 24 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ, ਵਾਸੀ ਬਸਤੀ ਮੱਘਰ ਸਿੰਘ ਵਾਲੀ ਵਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ, ਜਦਕਿ ਪਰਿਵਾਰ ਵਲੋਂ ਉਸ ਦੀ ਮੌਤ ਨੂੰ ਲੈ ਕੇ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੇਸ਼ੇ ਵਜੋਂ ਟਰੱਕ ਡਰਾਈਵਰ ਸੀ। ਉਹ ਦੁਸਹਿਰੇ ਦਾ ਤਿਉਹਾਰ ਦੇਖਣ ਲਈ 20 ਅਕਤੂਬਰ ਨੂੰ ਘਰੋਂ ਗਿਆ ਸੀ, ਪਰ ਵਾਪਸ ਨਹੀਂ ਪਰਤਿਆ। ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪਤਾ ਲੱਗਾ ਕਿ ਉਸ ਦੀ ਲਾਸ਼ ਰੇਲਵੇ ਪੁਲ ਦੇ ਹੇਠਾਂ ਬਣੇ ਇਕ ਕਮਰੇ ਵਿਚ ਪਈ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ।

ਇਸ ਸੰਬੰਧੀ ਥਾਣਾ ਮੁਖੀ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਖਵਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਲਖਵਿੰਦਰ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਵਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਪਰ ਇਸ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਹੁਣ ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਮਜੀਠੀਆ ਮਾਨਹਾਨੀ ਕੇਸ - ਲੁਧਿਆਣਾ ਦੀ ਅਦਾਲਤ 'ਚ ਪੇਸ਼ ਹੋਏ ਸੰਜੇ ਸਿੰਘ ਅਗਲੀ ਖ਼ਬਰ ਸੀ. ਬੀ. ਆਈ. ਦੇ ਆਉਣ ਨਾਲ ਭਾਈ ਝੋਟਾ ਕਤਲਕਾਂਡ ’ਚ ਇਨਸਾਫ਼ ਦੀ ਬੱਝੀ ਆਸ- ਝਿੰਜਰ
Ad Position 24