21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬੈਂਕ ਕਰਮਚਾਰੀਆ ਵਲੋ ਧਰਨਾ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ 21 ਅਕਤੂਬਰ (ਹਰਚੰਦ ਸਿੰਘ ਭੁੱਲਰ/ਸਰਬਜੀਤ ਸਿੰਘ ਧਾਲੀਵਾਲ) - ਲੈਂਡ ਮਾਰਗੇਜ਼ ਬੈਂਕਾ ਦੀ ਕਰਮਚਾਰੀ ਯੂਨੀਅਨ, ਪੰਜਾਬ ਵਲੋਂ ਆਪਣੇ...

Ad Position 21
No active advertisement
ਅਜੀਤ ਡੈਸਕ 21-10-2026

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ 21 ਅਕਤੂਬਰ (ਹਰਚੰਦ ਸਿੰਘ ਭੁੱਲਰ/ਸਰਬਜੀਤ ਸਿੰਘ ਧਾਲੀਵਾਲ) - ਲੈਂਡ ਮਾਰਗੇਜ਼ ਬੈਂਕਾ ਦੀ ਕਰਮਚਾਰੀ ਯੂਨੀਅਨ, ਪੰਜਾਬ ਵਲੋਂ ਆਪਣੇ ਕਰਮਚਾਰੀਆਂ ਲਈ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਸੁਬਾ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆ ਜਥੇਬੰਦੀ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਉਕਤ ਪ੍ਰਾਇਮਰੀ ਅਤੇ ਸੰਕੇਡਰੀ ਲੈਂਡ ਮਾਰਗੇਜ ਬੈਂਕ ਕਰਮਚਾਰੀਆ ਵਲੋ ਇਸ ਮੰਗ ਸੰਬੰਧੀ ਪਿਛਲੇ ਲਗਭਗ 5 ਸਾਲਾਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਯੂਨੀਅਨ ਵਲੋਂ ਸਮੇਂ-ਸਮੇਂ 'ਤੇ ਪੰਜਾਬ ਸਰਕਾਰ ਅਤੇ ਬੈਂਕ ਮੈਨੇਜਮੈਂਟ ਦੇ ਧਿਆਨ ਵਿਚ ਆਪਣੀ ਮੰਗ ਲਿਆਂਦੀ ਜਾਂਦੀ ਰਹੀ ਹੈ।ਇਸ ਸੰਬੰਧੀ ਬੈਂਕ ਦੇ ਬੋਰਡ ਆਫ ਡਾਇਰੈਕਟਰਜ ਵਲੋਂ ਪ੍ਰਵਾਨਗੀ ਸਾਲ 2023 ਵਿਚ ਹੀ ਦਿੱਤੀ ਜਾ ਚੁੱਕੀ ਹੈ।ਇਸ ਦੇ ਨਾਲ ਹੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਇਸੇ ਸਾਲ 8 ਮਈ ਨੂੰ ਪੇ-ਕਮਿਸ਼ਨ ਲਾਗੂ ਕਰਨ ਸੰਬੰਧੀ ਫ਼ੈਸਲਾ ਯੂਨੀਅਨ ਦੇ ਹੱਕ ਵਿਚ ਕਰ ਦਿੱਤਾ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਉਕਤ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਨਾਲ ਇਸ ਦਾ ਵਿੱਤੀ ਬੋਝ ਪੰਜਾਬ ਸਰਕਾਰ ਦੇ ਸਰਕਾਰੀ ਖਜ਼ਾਨੇ 'ਤੇ ਨਹੀਂ ਪਵੇਗਾ।
ਬੈਂਕ ਵਲੋਂ ਆਪਣੇ ਖ਼ੁਦ ਦੇ ਫ਼ੰਡਾਂ ਅਤੇ ਉਪਲਬਧ ਵਿੱਤੀ ਸਰੋਤਾਂ ਵਿਚੋਂ ਹੀ ਤਨਖ਼ਾਹ ਕਮਿਸ਼ਨ ਦੇ ਲਾਭ ਅਤੇ ਬਣਦੇ ਏਰੀਅਰ ਦੀ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ  ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਇਕ ਮੰਗ ਪੱਤਰ ਦੇ ਕੇ ਇਸ ਮਸਲੇ ਸੰਬੰਧੀ ਮੀਟਿੰਗ ਦਾ ਸਮਾਂ ਮੰਗਿਆ ਗਿਆ। 

Ad Position 22
No active advertisement
ਪਿਛਲੀ ਖ਼ਬਰ ਪੂਰੇ ਯੂ.ਪੀ. 'ਚ ਸਿੱਖਿਆ ਅਧਿਕਾਰੀ ਚੋਣਾਂ ਨੂੰ ਲੈ ਕੇ ਦੇ ਰਹੇ ਧਮਕੀਆਂ - ਅਖਿਲੇਸ਼ ਅਗਲੀ ਖ਼ਬਰ ਬਿਕਰਮ ਮਜੀਠੀਆ ਮਾਨਹਾਨੀ ਕੇਸ - ਲੁਧਿਆਣਾ ਦੀ ਅਦਾਲਤ 'ਚ ਪੇਸ਼ ਹੋਏ ਸੰਜੇ ਸਿੰਘ
Ad Position 24