21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜ਼ੁਬਾਨੀ ਭਰੋਸਿਆਂ ਤੋਂ ਅੱਕੇ ਮੀਟਰ ਰੀਡਰਾਂ ਨੇ ਲਾਇਆ ਪੱਕਾ ਮੋਰਚਾ

ਦਿੜ੍ਹਬਾ ਮੰਡੀ (ਸੰਗਰੂਰ), 21 ਅਕਤੂਬਰ (ਜਸਵੀਰ ਸਿੰਘ ਔਜਲਾ) - ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਵਲੋਂ ਸਪਾਟ ਬਿਲਿੰਗ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ...

Ad Position 21
No active advertisement
ਅਜੀਤ ਡੈਸਕ 21-10-2026

ਦਿੜ੍ਹਬਾ ਮੰਡੀ (ਸੰਗਰੂਰ), 21 ਅਕਤੂਬਰ (ਜਸਵੀਰ ਸਿੰਘ ਔਜਲਾ) - ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਵਲੋਂ ਸਪਾਟ ਬਿਲਿੰਗ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਨੇ ਪਾਵਰਕਾਮ ਮੈਨੇਜਮੈਂਟ ਨੂੰ ਦਸ ਦਿਨਾਂ ਵਿਚ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਕਰਕੇ ਮਸਲਾ ਹੱਲ ਕਰਨ ਲਈ ਕਿਹਾ ਸੀ, ਪਰ ਅਜੇ ਤੱਕ ਕੋਈ ਲਿਖਤੀ ਫ਼ੈਸਲਾ ਨਹੀਂ ਆਇਆ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਨੀਤੀ-2026 ਤਹਿਤ ਸਪਾਟ ਬਿਲਿੰਗ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲਿਖਤੀ ਹੱਲ ਹੋਣ ਤੱਕ ਮੋਰਚਾ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ ਨਾਲ ਸਬੰਧਤ ਮੁਹੰਮਦ ਇਯਾਸਰ ਜੀ ਨੇ 'ਸ਼ਾਟ ਪੁੱਟ' ਚ ਤਗਮਾ ਜਿੱਤ ਲਈ ਸ਼ੁਭਕਾਮਨਾਵਾਂ ਅਗਲੀ ਖ਼ਬਰ ਬਹਿਰੀਨ ਵਾਲੀ ਬੀਬੀ ਦੇ ਮਾਮਲੇ ’ਚ ਨਿਰਪੱਖ ਜਾਂਚ ਦੀ ਮੰਗ
Ad Position 24