21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਫ਼ਰੀਦਕੋਟ 'ਚ ਫਲਿੱਪਕਾਰਟ ਦੇ ਕਰਮਚਾਰੀ ਤੋਂ 4.5 ਲੱਖ ਦੀ ਲੁੱਟ

ਫ਼ਰੀਦਕੋਟ 21 ਅਕਤੂਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਬਾਈਕ ਸਵਾਰ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਫਲਿੱਪਕਾਰਟ...

Ad Position 21
No active advertisement
ਅਜੀਤ ਡੈਸਕ 21-10-2026

ਫ਼ਰੀਦਕੋਟ 21 ਅਕਤੂਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਬਾਈਕ ਸਵਾਰ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਫਲਿੱਪਕਾਰਟ ਦੇ ਕਰਮਚਾਰੀ ਤੋਂ 4.30 ਲੱਖ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੂਰਾ ਰੋਡ ’ਤੇ ਸਥਿਤ ਫਲਿੱਪਕਾਰਟ ਦਫ਼ਤਰ ਵਿਚ ਕੰਮ ਕਰਦਾ ਵਿਕਰਮ ਸਿੰਘ ਬੁੱਧਵਾਰ ਸ਼ਾਮ ਕਰੀਬ 4 ਵਜੇ ਦਫ਼ਤਰ ਤੋਂ ਸਕੂਟੀ ’ਤੇ ਬੈਗ ਵਿਚ 4.50 ਲੱਖ ਰੁਪਏ ਦੀ ਨਕਦੀ ਲੈ ਕੇ ਬੈਂਕ ਵੱਲ ਜਾ ਰਿਹਾ ਸੀ। ਉਹ ਦਫ਼ਤਰ ਤੋਂ ਥੋੜ੍ਹੀ ਦੂਰੀ 'ਤੇ ਹੀ ਪਹੁੰਚਿਆ ਸੀ ਕਿ ਪਿੱਛੇ ਤੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਸੜਕ 'ਤੇ ਡਿੱਗ ਗਿਆ। ਇਸ ਤੋਂ ਬਾਅਦ ਦੋਵਾਂ ਨੌਜਵਾਨਾਂ ਨੇ ਉਸ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਨਕਦੀ ਨਾਲ ਭਰਿਆ ਬੈਗ ਖੋਹ ਲਿਆ ਅਤੇ ਫਰਾਰ ਹੋ ਗਏ।
ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਮੌਕੇ ’ਤੇ ਪੁੱਜ ਗਈ। ਮੁੱਢਲੀ ਜਾਂਚ ਤੋਂ ਬਾਅਦ ਮੁਲਜ਼ਮਾਂ ਦੀ ਪਛਾਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ  ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਤਲਵੰਡੀ ਖੁੰਮਣ ਪੁੱਜਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਮਹਿਲਾਵਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ
Ad Position 24