21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਗਰ ਕੀਰਤਨ ਦਾ ਤਲਵੰਡੀ ਖੁੰਮਣ ਪੁੱਜਣ 'ਤੇ ਭਰਵਾਂ ਸਵਾਗਤ

ਜੈਂਤੀਪੁਰ (ਅੰਮ੍ਰਿਤਸਰ), 21 ਅਕਤੂਬਰ (ਭੁਪਿੰਦਰ ਸਿੰਘ ਗਿੱਲ) - ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਜਨਮ ਅਸਥਾਨ ਕੱਥੂ ਨੰਗਲ ਵਿਖੇ ਜਨਮ...

Ad Position 21
No active advertisement
ਅਜੀਤ ਡੈਸਕ 21-10-2026

ਜੈਂਤੀਪੁਰ (ਅੰਮ੍ਰਿਤਸਰ), 21 ਅਕਤੂਬਰ (ਭੁਪਿੰਦਰ ਸਿੰਘ ਗਿੱਲ) - ਧੰਨ ਧੰਨ ਬ੍ਰਹਮ ਗਿਆਨੀ  ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਜਨਮ ਅਸਥਾਨ ਕੱਥੂ ਨੰਗਲ ਵਿਖੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀਂ ਦੀ ਛਤਰ ਸਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਡਾ ਤਲਵੰਡੀ ਖੁੰਮਣ ਵਿਖੇ ਪੁੱਜਾ। ਸਰਪੰਚ ਰਘਬੀਰ ਸਿੰਘ ਸੰਧੂ ਤੇ ਸਮੂਹ ਪੰਚਾਇਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜਾਂ ਪਿਆਰਿਆਂ ਨੂੰ ਸਿਰਪਾਉ ਭੇਟ ਕੀਤੇ ਗਏ ਜਦਕਿ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ ਵੱਖ ਪਕਵਾਨਾ ਦੇ ਲੰਗਰ ਲਗਾਏ ਗਏ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਅੱਗੇ ਨਤਮਸਤਕ ਹੋਈਆਂ।

Ad Position 22
No active advertisement
ਪਿਛਲੀ ਖ਼ਬਰ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ ਪ੍ਰਧਾਨ ਚੁਣੇ ਗਏ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਅਗਲੀ ਖ਼ਬਰ ਫ਼ਰੀਦਕੋਟ 'ਚ ਫਲਿੱਪਕਾਰਟ ਦੇ ਕਰਮਚਾਰੀ ਤੋਂ 4.5 ਲੱਖ ਦੀ ਲੁੱਟ
Ad Position 24